’ਆਪ’ ਦੇ ਜਥੇ: ਮੁਖਤਿਆਰ ਸਿੰਘ ਤੇ ਹਰਜਿੰਦਰ ਧੰਜਲ ਵੀ ਹੋਏ ਅਕਾਲੀ ਦਲ `ਚ ਸ਼ਾਮਲ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਵਾਰਡ ਨੰ: 43 ਦੇ ਅਕਾਲੀ ਭਾਜਪਾ ਉਮੀਦਵਾਰ ਬੀਬੀ ਜਸਕਿਰਨ ਕੌਰ ਸੁਲਤਾਨਵਿੰਡ (ਧਰਮ ਪਤਨੀ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ) ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੀਬੀ ਜਸਕਰਨ ਕੌਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।ਉਨਾਂ ਆਖਿਆ ਕਿ ਸੁਲਤਾਨਵਿੰਡ ਪਰਿਵਾਰ ਹਮੇਸ਼ਾਂ ਲੋਕਾਂ ਦੀ ਭਲਾਈ ਨੂੰ ਸਮਰਪਿਤ ਰਿਹਾ ਹੈ ਅਤੇ ਅਕਾਲੀ ਉਮੀਦਵਾਰ ਬੀਬੀ ਜਸਕਿਰਨ ਕੌਰ ਦੇ ਸਹੁਰਾ ਜਥੇਦਾਰ ਹਰਜਾਪ ਸਿੰਘ ਸੁਲਤਾਨਵਿੰਡ ਸ਼ੋ੍ਰਮਣੀ ਕਮੇਟੀ ਮੈਂਬਰ ਵਜੋਂ ਪੰਥ ਦੀ ਸੇਵਾ ਕਰ ਰਹੇ।
ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੱਗ ਰਹੇ ਝਟਕਿਆਂ ਵਿੱਚ ਕਮੀ ਨਹੀਂ ਆ ਰਹੀ ਹੈ ਕਿਉਂਕਿ ਆਪ ਦੇ ਆਗੂਆਂ ਦਾ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਸੁਰਿੰਦਰ ਸਿੰਘ ਸੁਲਤਾਨਵਿੰਡ, ਬਲਵਿੰਦਰ ਸਿੰਘ ਖੱਦਰ ਭੰਡਾਰ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਮਾਝਾ ਜ਼ੋਨ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ ਕਾਕੀ ਤੇ ਬੀ.ਸੀ ਵਿੰਗ ਪੰਜਾਬ ਦੇ ਪ੍ਰਧਾਨ ਮਨਮੋਹਨ ਸਿੰਘ ਭਾਗੋਵਾਲੀਆ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣ ਦੇ ਨਾਲ ਹੀ ਅੱਜ ਜਥੇਦਾਰ ਮੁਖਤਿਆਰ ਸਿੰਘ ਅਤੇ ਆਪ ਦੇ ਜੁਆਇੰਟ ਸੈਕਟਰੀ ਹਰਜਿੰਦਰ ਸਿੰਘ ਧੰਜਲ ਵਲੋਂ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰਨਾ ਦੱਸਦਾ ਹੈ ਕਿ ਆਪ ਦਾ ਗ੍ਰਾਫ ਖਤਮ ਹੋ ਚੱਕਾ ਹੈ।ਉਹਨਾਂ ਕਿਹਾ ਕਿ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸਰਗਰਮ ਵਰਕਰਾਂ ਅਤੇ ਆਗੂਆਂ ਦਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।
ਇਸ ਮੌਕੇ ਉਹਨਾਂ ਆਪ ਨੂੰ ਅਲਵਿਦਾ ਕਹਿਣ ਵਾਲੇ ਜਥੇਦਾਰ ਮੁਖਤਿਆਰ ਸਿੰਘ, ਹਰਜਿੰਦਰ ਸਿੰਘ ਧੰਜਲ ਤੋਂ ਇਲਾਵਾ ਹਰਮਿੰਦਰ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਸਵਿੰਦਰ ਸਿੰਘ, ਦਰਸ਼ਨ ਸਿੰਘ, ਵਿਰਸਾ ਸਿੰਘ, ਗੁਰਵੇਲ ਸਿੰਘ, ਚਰਨਜੀਤ ਸਿੰਘ, ਕੰਵਲ ਜਸਜੀਤ ਸਿੰਘ ਅਤੇ ਜਗਬੀਰ ਸਿੰਘ ਆਦਿ ਨੂੰ ਸਨਮਾਨਿਤ ਕਰਦਿਆਂ ਅਕਾਲੀ ਦਲ ਵਿੱਚ ਸਵਾਗਤ ਕੀਤਾ।ਇਸ ਮੌਕੇ ਹਰਜਾਪ ਸਿੰਘ ਸੁਲਤਾਨ ਵਿੰਡ, ਜਸਕੀਰਤ ਸਿੰਘ ਸੁਲਤਾਨਵਿੰਡ, ਰਜਿੰਦਰ ਸਿੰਘ ਮਹਿਤਾ, ਗੁਰਪ੍ਰਤਾਪ ਸਿੰਘ ਟਿੱਕਾ ਅਤੇ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media