Saturday, November 21, 2026

ਪੰਜਾਬ ਕੁਸ਼ਤੀ ਚੈਂਪੀਅਨਸ਼ਿਪ ਲਈ ਜਿਲ੍ਹਾ ਸੰਗਰੂਰ ਦੇ ਪਹਿਲਵਾਨਾਂ ਦੇ ਟਰਾਇਲ 20 ਦਸੰਬਰ ਨੂੰ

PPN1612201702ਮਾਲੇਰਕੋਟਲਾ, 16 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਪੰਜਾਬ ਕੁਸ਼ਤੀ ਸੰਸਥਾ ਵੱਲੋਂ ਦੋ ਰੋਜ਼ਾ ਜੂਨੀਅਰ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) 24 ਦਸੰਬਰ ਤੋਂ 25 ਦਸੰਬਰ ਤੱਕ ਨਿਊ ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ।ਇਸ ਚੈਂਪੀਅਨਸ਼ਿਪ ਲਈ ਪਹਿਲਵਾਨ ਦੀ ਜਨਮ 1998 ਤੋਂ 2001 ਤੱਕ ਹੋਣੀ ਚਾਹੀਦੀ ਹੈ।ਜਿਲ੍ਹਾ ਕੁਸ਼ਤੀ ਸੰਸਥਾ ਸੰਗਰੂਰ ਦੇ ਪ੍ਰਧਾਨ ਮੁਹੰਮਦ ਖਾਲਿਦ ਥਿੰਦ ਅਤੇ ਸਕੱਤਰ ਇਰਫਾਨ ਅੰਜ਼ੁਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਲਈ ਟੀਮ ਦੀ ਚੋਣ ਟਰਾਇਲਾਂ ਦੇ ਅਧਾਰ ਤੇ ਮਿਤੀ 20 ਦਸੰਬਰ ਨੂੰ ਸਥਾਨਕ ਸਰਕਾਰੀ ਕਾਲਜ ਵਿਖੇ ਸਵੇਰੇ 10 ਵਜੇ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਟਰਾਇਲ ਸਮੇਂ ਹਰ ਖਿਡਾਰੀ ਨੂੰ ਅਪਣੇ ਆਧਾਰ ਕਾਰਡ ਦੀ ਕਾਪੀ ਪੇਸ਼ ਕਰਨੀ ਹੋਵੇਗੀ।ਟਰਾਇਲ ਤੋਂ ਬਿਨ੍ਹਾਂ ਕਿਸੇ ਵੀ ਪਹਿਲਵਾਨ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਇਸ ਚੈਂਪੀਅਨਸ਼ਿਪ ਵਿੱਚ ਲੜਕੀਆਂ ਦੇ ਕੁਸ਼ਤੀ ਮੁਕਾਬਲੇ 24 ਦਸੰਬਰ ਨੂੰ ਅਤੇ ਲੜਕਿਆਂ ਦੇ ਮੁਕਾਬਲੇ 25 ਦਸੰਬਰ ਨੂੰ ਹੋਣਗੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply