ਚੌਂਕ ਮਹਿਤਾ, 16 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ (ਹਾਕੀ ਸੈਂਟਰ) ਵਿਖੇ ਹਰ ਵਾਰ ਦੀ ਤਰ੍ਹਾਂ ਹਫ਼ਤੇ ਦੇ ਅੰਤ ਵਿੱਚ ਹਾਕੀ ਕੋਚ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਜਾਣ ਵਾਲੇ ਹਾਕੀ ਮੁਕਾਬਲਿਆਂ ਵਿੱਚ ਅਲੱਗ-ਅਲੱਗ ਗਰੁੱਪ ਦੇ ਲੜਕੇਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ।ਜਿੰਨ੍ਹਾਂ ਵਿੱਚ ਅੰਡਰ-14 ਅਤੇ 17 ਦੀਆਂ ਟੀਮਾਂ ਵਿੱਚ 30 ਲੜਕੀਆਂ ਅਤੇ 60 ਲੜਕਿਆਂ ਨੇ ਭਾਗ ਲਿਆ।ਪੰਜਾਬ ਖੇਡ ਵਿਭਾਗ ਵੱਲੋਂ ਹਰ ਹਫ਼ਤੇ ਦੇ ਅੰਤ ਵਿੱਚ ਇਹ ਮੁਕਾਬਲੇ ਕਰਵਾਏ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ।ਇਸ ਸ਼ਾਨਦਾਰ ਮੁਕਾਬਲੇ ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿੰ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਬਸੰਤ ਸਿੰਘ, ਹਾਕੀ ਕੋਚ ਬਲਜਿੰਦਰ ਸਿੰਘ, ਅਥਲੈਟਿਕਸ ਕੋਚ ਹਰਭਜਨ ਸਿੰਘ, ਅਕਾਊਂਟੈਂਟ ਚਰਨਜੀਤ ਸਿੰਘ, ਕਾਲਜ ਸੁਪਰਡੈਂਟ ਮੈਡਮ ਕੁਲਦੀਪ ਕੌਰ ਅਤੇ ਸਮੂਹ ਸਟਾਫ ਨੇ ਵਿਦਿਆਰਥੀਆ ਨੂੰ ਵਧਾਈ ਦਿੱਤੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media