Thursday, June 11, 2026

ਅੰਮ੍ਰਿਤਸਰ ਨਗਰ ਨਿਗਮ ਚੋਣਾਂ – 85 ਵਿਚੋਂ 64 ਵਾਰਡਾਂ `ਤੇ ਕਾਂਗਰਸ ਕਾਬਜ਼

ਰਾਜਾਸਾਂਸੀ ਕੌਂਸਲ ਦੀਆਂ ਸਾਰੀਆਂ ਸੀਟਾਂ ’ਤੇ ਕਾਂਗਰਸੀ ਉਮੀਦਵਾਰ ਜਿੱਤੇ
PPN1712201701ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਨਗਰ ਨਿਗਮ ਦੀਆਂ 85 ਵਾਰਡਾਂ ਲਈ ਪਈਆਂ ਵੋਟਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜੇਤੂ ਰਹੀ ਹੈ।ਕੁੱਲ 85 ਵਾਰਡਾਂ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਕਾਂਗਰਸ ਪਾਰਟੀ ਨੇ 64 ਸੀਟਾਂ ’ਤੇ ਜਿੱਤ ਦਰਜ਼ ਕੀਤੀ ਹੈ, ਜਦਕਿ ਭਾਰਤੀ ਜਨਤਾ ਪਾਰਟੀ ਨੇ 6 ਸੀਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ 7 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ।ਇਸ ਵਾਰ 8 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ। ਜਿਲੇ ਦੀ ਇਕੋ-ਇਕ ਨਗਰ ਕੌਂਸਲ ਰਾਜਾਸਾਂਸੀ ਦੀਆਂ ਸਾਰੀਆਂ 13 ਸੀਟਾਂ ’ਤੇ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ।ਇਸ ਦੇ 5 ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਬਾਲਾ ਜੇਤੂ ਐਲਾਨੇ ਜਾ ਚੁੱਕੇ ਸਨ ਅਤੇ ਅੱਜ 8 ਵਾਰਡਾਂ ਦੀਆਂ ਹੋਈਆਂ ਚੋਣਾਂ ਵਿੱਚ ਵੀ ਕਾਂਗਰਸ ਪਾਰਟੀ ਜੇਤੂ ਰਹੀ ਹੈ।ਜਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਚੋਣਾਂ ਅਮਨ ਪੂਰਵਕ ਸਿਰੇ ਚਾੜਣ ਲਈ ਜਿਥੇ ਚੋਣ ਅਮਲੇ ਦਾ ਧੰਨਵਾਦ ਕੀਤਾ, ਉਥੇ ਵੋਟਰਾਂ ਦਾ ਵੀ ਧੰਨਵਾਦ ਕੀਤਾ, ਜਿੰਨਾਂ ਸਦਕਾ ਇਹ ਕੰਮ ਸਾਂਤ ਤੇ ਬਿਨਾਂ ਕਿਸੇ ਡਰ-ਭੈਅ ਦੇ ਸਿਰੇ ਚੜ ਸਕਿਆ ਹੈ।
ਚੋਣ ਡਿਊਟੀ ਕਰਨ ਵਾਲੇ ਕਰਮਚਾਰੀ ਤੇ ਅਧਿਕਾਰੀਆਂ ਨੂੰ ਸੋਮਵਾਰ ਦੀ ਛੁੱਟੀ
ਜਿਲਾ ਅੰਮਿ੍ਤਸਰ ਵਿਚ ਜਿੰਨਾਂ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਚੋਣ ਡਿੳੂਟੀ ਕੀਤੀ ਹੈ ਜਾਂ ਉਹ ਰਿਜ਼ਰਵ ਅਮਲੇ ਵਿਚ ਡਿਊਟੀ ਉਤੇ ਹਾਜ਼ਰ ਰਹੇ ਹਨ, ਨੂੰ 18 ਦਸੰਬਰ ਸੋਮਵਾਰ ਦੀ ਛੁੱਟੀ ਦਾ ਐਲਾਨ ਜਿਲਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਕੀਤਾ ਹੈ।ਉਨਾਂ ਕਿਹਾ ਕਿ ਉਕਤ ਛੁੱਟੀ ਉਨਾਂ ਵੱਲੋਂ ਐਤਵਾਰ ਨੂੰ ਨਿਭਾਈ ਚੋਣ ਡਿਊਟੀ ਕਾਰਨ ਕਾਰਨ ਦਿੱਤੀ ਗਈ ਹੈ, ਇਸ ਲਈ ਉਹ ਕਰਮਚਾਰੀ, ਜਿੰਨਾ ਦੀ ਚੋਣ ਡਿੳੂਟੀ ਨਹੀਂ ਸੀ, ਉਹ ਆਮ ਦੀ ਤਰਾਂ ਦਫਤਰਾਂ ਵਿਚ ਹਾਜ਼ਰ ਰਹਿਣਗੇ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply