
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਕਮੇਟੀ ਮੈਬਰਾਂ ਦੇ ਇੱਕ ਵਫਦ ਨੇ ਉਤਰ ਪ੍ਰਦੇਸ਼ ਦੇ ਸ਼ਹਿਰ ਸਹਾਰਨਪੁਰ ਦੇ ਦੰਗਾ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਸਥਾਨਕ ਸਿੱਖ ਆਗੂਆਂ ਨੂੰ ਹਰ ਤਰਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ ਉਨਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ। ਇਸ ਵਫਦ ਵਿੱਚ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਆਗੂ ਕੁਲਦੀਪ ਸਿੰਘ ਭੋਗਲ, ਪਰਮਜੀਤ ਸਿਮਘ ਰਾਣਾ ਮੈਂਬਰ, ਅਕਾਲੀ ਆਗੂ ਪਰਮਜੀਤ ਸਿੰਘ ਚੰਡੋਕ ਅਤੇ ਮਨਜੀਤ ਸਿੰਘ ਔਲਖ ਸ਼ਾਮਲ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media