Sunday, July 26, 2026

ਚਾਰ ਸਾਹਿਬਜ਼ਾਦਿਆਂ ਨੂੰ 10ਵਾਂ ਕੀਰਤਨ ਦਰਬਾਰ ਕਰਵਾਇਆ ਗਿਆ

PPN1712201711ਬਠਿੰਡਾ, 17 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਕਿਲਾ ਮੁਬਾਰਕ ਵਿਖੇ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ 10 ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਇਹ ਕੀਰਤਨ ਦਰਬਾਰ ਚਾਰ ਸਾਹਿਬਜ਼ਾਦਿਆਂ ਦੀ ਅਨਮੋਲ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ।ਇਸ ਸਮਾਗਮ ’ਚ ਪ੍ਰਸਿੱਧ ਰਾਗੀ ਅਤੇ ਕਥਾਵਾਚਕ ਭਾਈ ਸੁਖਜਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲੇ, ਭਾਈ ਸਰਬਜੀਤ ਸਿੰਘ ਕਥਾਵਾਚਕ ਲੁਧਿਆਣਾ ਵਾਲੇ ਅਤੇ ਭਾਈ ਦੀਪਇੰਦਰ ਸਿੰਘ ਬਠਿੰਡਾ ਵਾਲਿਆਂ ਨੇ ਗੁਰਬਾਣੀ ਅਤੇ ਕਥਾ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।ਅੰਤ ਵਿੱਚ ਸਮੂਹ ਪ੍ਰਚਾਰਕਾਂ ਦਾ ਸੁਸਾਇਟੀ ਵਲੋਂ ਮਾਨ ਸਨਮਾਨ ਕੀਤਾ ਗਿਆ।ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply