ਬਠਿੰਡਾ, 17 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਸੰਸਥਾ ਭੁਜੰਗ ਖਾਲਸਾ ਦਲ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੈਡੀਕਲ ਹਾਲ ਅਤੇ ਕਲੀਨਿਕਲ ਲੈਬੋਰੇਟਰੀ ਵਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਬਲੱਡ ਟੈਸਟ ਮੈਡੀਕਲ ਕੈਂਪ ਗੁਰਦੁਆਰਾ ਕਿਲਾ ਮੁਬਾਰਕ ਵਿਖੇ ਐਸ.ਆਰ ਐਲ ਲੈਬੋਰੇਟਰੀ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਡਾ: ਪਰਵਿੰਦਰ ਸਿੰਘ ਨਾਗਪਾਲ ਵਲੋਂ ਆਪਣੀਆਂ ਸੇਵਾਵਾਂ ਦਿੰਤੀਆਂ ਗਈਆਂ।ਕੈਂਪ ’ਚ ਸ਼ੂਗਰ, ਗੁਰਦੇ ਆਦਿ ਦੇ 170 ਮਰੀਜ਼ਾਂ ਟੈਸਟ ਮੁਫ਼ਤ ਕੀਤੇ ਗਏ।ਇਸ ਮੌਕੇ ਹਰਜਿੰਦਰ ਸਿੰਘ ,ਹਰਮੀਤ ਸਿੰਘ, ਗੁਰਵਿੰਦਰ ਸਿੰਘ ਆਦਿ ਨੇ ਆਪਣੀਆਂ ਸੇਵਾਵਾਂ ਪੇਸ ਕੀਤੀਆਂ। ਡਾ: ਨਾਗਪਾਲ ਦੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਭੁਜੰਗ ਖਾਲਸਾ ਦਲ ਦੇ ਆਗੂ ਹਰਜਿੰਦਰ ਸਿੰਘ ਵਲੋਂ ਡਾਂ: ਨਾਗਪਾਲ ਦਾ ਸਨਮਾਨ ਵੀ ਕੀਤਾ ਗਿਆ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media