Friday, March 13, 2026

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਨਗਰ ਕੀਰਤਨ 21 ਦਸੰਬਰ ਨੂੰ

CHARANJIT SINGH CHADHAਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸਾਹਿਬੇ ਕਮਾਲ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਸਬੰਧੀ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸਮੂਹ ਅਦਾਰਿਆਂ ਵਲੋਂ 21 ਦਸੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ।ਚੀਫ ਖਾਲਸਾ ਦੀਵਾਨ ਦੇ ਪ੍ਰਬੰਧਕਾਂ ਤੇ ਸੀ.ਕੇ.ਡੀ ਸਕੂਲਾਂ ਦੇ ਸਾਰੇ ਪ੍ਰਿਸੀਪਲਾਂ ਦੀ ਮੀਟਿੰਗ ਵਿੱਚ  ਞਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਚਰਚਾ ਕੀਤੀ ਗਈ। ਜਿਸ ਦੌਰਾਨ ਚਰਨਜੀਤ ਸਿੰਘ ਚੱਢਾ ਨੇ ਨਗਰ ਕੀਰਤਨ ਦੌਰਾਨ ਸਫਾਈ ਤੇ ਅਨੁਸ਼ਾਸਨ  ਦਾ ਖਾਸ ਧਿਆਨ ਰੱਖਣ ਦੀ ਹਦਾਇਤ ਦਿੱਤੀ। ਉਹਨਾਂ  ਨਗਰ ਕੀਰਤਨ ਨੂੰ ਹਾਥੀ, ਘੌੜਿਆਂ, ਨਿਹੰਗ ਸਿੰਘਾਂ ਤੇ ਗੁਰੂ ਸਾਹਿਬ ਦੀਆਂ ਖੂਬਸੁਰਤ ਝਾਕੀਆਂ ਨਾਲ ਸਜਾਉਣ ਦੀ ਵਿਸ਼ੇਸ਼ ਤੌਰ ਲਈ ਕਿਹਾ।ਉਨਾਂ ਟ੍ਰੈਫਿਕ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਲਈ ਲੋੜੀਂਦੀ ਕਾਰਵਾਈ ਲਈ ਵੀ ਕਿਹਾ।
ਉਨਾਂ ਕਿਹਾ ਕਿ ਇਸ ਵਾਰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਸ਼ੁਭਮ ਇਨਕਲੇਵ ਵਿਖੇ ਅਤਿ ਆਧੁਨਿਕ ਸੁਵਿਧਾਵਾਂ ਨਾਲ ਸੁਸੱਜਿਤ ਨਵੇਂ ਬਣੇ ਰਿਹਾਇਸ਼ੀ ਵਰਲਡ ਕਲਾਸ ਸੀ.ਕੇ.ਡੀ ਸਕੂਲ ਆਫ ਅੇੈਕਸੀਲੈਂਸ ਵਿਖੇ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ।ਇਸ ਮੌਕੇ ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੱਕਤਰ ਸੱਕਤਰ ਨਰਿੰਦਰ ਸਿੰਘ ਖੁਰਾਨਾ, ਹਰਜੀਤ ਸਿੰਘ, ਇਜੀ:  ਜਸਪਾਲ ਸਿੰਘ, ਹਰਮਿੰਦਰ ਸਿੰਘ, ਸਵਿੰਦਰ ਸਿੰਘ ਕੱਥੁਨੰਗਲ, ਤਜਿੰਦਰ ਸਿੰਘ ਸਰਦਾਰ ਪਗੜੀ ਹਾਊਸ, ਰਜਿੰਦਰ ਸਿੰਘ ਮਰਵਾਹਾ, ਕੁਲਜੀਤ ਸਿੰਘ ਸਾਹਨੀ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਅਤੇ ਹੋਰ ਅਹੁਦੇਦਾਰ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply