ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 9 ਫਰਵਰੀ 2018 ਤੱਕ ਲਾਗੂ ਰਹੇਗਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media