ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਆਡੀਟੋਰੀਅਮ ਵਿਖੇ ਗਲਵੱਕੜੀ ਚਾਰ ਸਾਹਿਬਜਾਦੇ ਸਾਡਾ ਵਿਰਸਾ ਸਾਡਾ ਪਰਿਵਾਰ ਤਹਿਤ ਚਾਰ ਸਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਸਪਤਾਹ ਮਨਾਇਆ ਗਿਆ।ਇਸ ਪ੍ਰੋਗਰਾਮ ਅਧੀਨ ਅੰਤਰ ਹਾਊਸ ਕਾਵਿ ਮੁਕਾਬਲਾ ਅਤੇ ਦਸਤਾਰ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸੱਤਵੀਂ ਤੋਂ ਦੱਸਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਵਿਚ ਜਸਵਿੰਦਰ ਸਿੰਘ ਐਡਵੋਕੇਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸ਼੍ਰੀਮਤੀ ਮਨਦੀਪ ਕੌਰ ਅਤੇ ਹਰਪਾਲ ਸਿੰਘ ਐਮੀ ਨੇ ਜੱਜ ਭੁਮਿਕਾ ਨਿਭਾਈ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਕੋਆਰਡੀਨੇਟਰ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਨੇ ਚਾਰ ਸਾਹਿਬਜਾਦਿਆਂ ਦੇ ਜੀਵਨ `ਤੇ ਚਾਨਣਾ ਪਾਇਆ।ਡਾ: ਧਰਮਵੀਰ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਚਾਰ ਸਾਹਿਬਜਾਦਿਆਂ ਦੇ ਜੀਵਨ ਤੋਂ ਸੇਧ ਲੈਂਦਿਆਂ ਗੁਰਸਿੱਖੀ ਜੀਵਨ ਜਾਚ ਜੀਊਣ ਦੀ ਪ੍ਰੇਰਨਾ ਦਿੱਤੀ ।
ਇਸ ਮੌਕੇ ਜਸਵਿੰਦਰ ਸਿੰਘ ਐਡਵੋਕੇਟ ਨੇ ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਲਾਲ ਬਣਨ ਲਈ ਪ੍ਰੇਰਨਾ ਦਿੱਤੀ।ਮੁਕਾਬਲੇ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਹਰਮਿੰਦਰ ਸਿੰਘ, ਜਸਵਿੰਦਰ ਸਿੰਘ ਐਡਵੋਕੇਟ, ਡਾ: ਧਰਮਵੀਰ ਸਿੰਘ ਵੱਲੋਂ ਇਨਾਮ ਦਿੱਤੇ ਗਏ।ਪ੍ਰੋਗਰਾਮ ਦੌਰਾਨ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਅਜੀਤ ਸਿੰਘ, ਧਾਰਮਿਕ ਅਧਿਆਪਕਾ ਸ਼੍ਰੀਮਤੀ ਸੁਖਜੀਤ ਕੌਰ, ਜਸਪਾਲ ਸਿੰਘ, ਰਾਜਵਿੰਦਰ ਕੌਰ ਅਤੇ ਯਾਦਵਿੰਦਰ ਸਿੰਘ ਵੀ ਹਾਜਰ ਸਨ ।
Check Also
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …
Punjab Post Daily Online Newspaper & Print Media