ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਪ੍ਰਾਇਮਰੀ ਵਿੰਗ’ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਬੱਚਿਆਂ ਵੱਲੋਂ ਇੱਕ ਸਟੇਜ ਸ਼ੋਅ ਪੇਸ਼ ਕੀਤਾ ਗਿਆ, ਜਿਸ ਦਾ ਵਿਸ਼ਾ ਸੀ- ‘ਸਿਰਜਨਾ- ਉਤਪਤੀ’।ਪ੍ਰੋਗਰਾਮ ਦੀ ਸ਼ੁਰੁਆਤ ਪਾਵਨ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਦੇ ਗਾਇਨ ਨਾਲ ਹੋਈ।
ਇਸ ਉਪਰੰਤ ਬੱਚਿਆਂ ਵੱਲੋਂ ਸ਼੍ਰਿਸ਼ਟੀ ਦੀ ਰਚਨਾ ਅਤੇ ਮਨੁੱਖੀ ਗਤੀਵਿਧੀਆਂ ਨਾਲ ਹੋ ਰਹੇ ਨੁਕਸਾਨ ਨੂੰ ਬੜੇ ਹੀ ਭਾਵਪੂਰਕ ਤਰੀਕੇ ਨਾਲ ਪੇਸ਼ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜਾਂ ਰਾਜਮੋਹਿੰਦਰ ਸਿੰਘ ਮਜੀਠੀਆ, ਨਿਰਮਲ ਸਿੰਘ, ਗੁਰਿੰਦਰ ਸਿੰਘ ਚਾਵਲਾ ਤੇ ਪ੍ਰਿੰਸੀਪਲ ਦਪਿੰਦਰ ਕੌਰ ਵੱਲੋ ਪਿਛਲੇ ਵਿਦਿਅਕ ਸ਼ੈਸਨ ਵਿੱਚ ਪੜ੍ਹਾਈ ਵਿੱਚੋਂ ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਸੁੰਦਰ ਦਸਤਾਰ ਸਜਾਉਣ ਵਾਲੇ ਬੱਚਿਆਂ ਨੂੰ ਤੋਹਫਿਆਂ ਨਾਲ ਸਨਮਾਨਿਆ ਗਿਆ।ਉਨਾਂ ਨੇ ਹੋਰ ਬੱਚਿਆਂ ਨੂੰ ਵੀ ਦਸਤਾਰ ਸਜਾਉਣ ਲਈ ਪ੍ਰੇਰਿਤ ਕੀਤਾ।ਬੱਚਿਆਂ ਨੂੰ ਵਾਤਾਵਰਨ ਅਤੇ ਕੁਦਰਤ ਵੱਲੋਂ ਬਖਸ਼ੀਆਂ ਹੋਈਆਂ ਅਨਮੋਲ ਦਾਤਾਂ ਨੂੰ ਬਚਾਉਣ ਲਈ ਕਾਰਗਰ ਉਪਰਾਲੇ ਕਰਨ ਲਈ ਪ੍ਰੇਰਿਤ ਕਰਦਿਆਂ ਵਾਤਾਵਰਣ ਦੀ ਰੱਖਿਆ ਲਈ ਸਹੂੰ ਵੀ ਚੁਕਾਈ ਗਈ।ਅੰਤ ਵਿੱਚ ਲੜਕਿਆਂ ਵੱਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ, ਜਿਸ ਨੇ ਸਭ ਨੂੰ ਮੰਤਰਮੁਗਧ ਕਰ ਦਿੱਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media