ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ 12 ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਸਕੀਮ ਤਹਿਤ ਅੱਜ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇੱਕ ਵਿਦਾਇਗੀ ਸਮਾਗਮ ਦੌਰਾਨ ਉਨ੍ਹਾਂ ਦੀਆਂ ਲੰਮੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।ਇਨ੍ਹਾਂ ਮੁਲਾਜ਼ਮਾਂ ਵਿਚ ਜਸਵਿੰਦਰ ਸਿੰਘ ਤੇ ਬਲਕਾਰ ਸਿੰਘ ਮੀਤ ਸਕੱਤਰ, ਬਲਵਿੰਦਰ ਸਿੰਘ, ਜਗੀਰ ਸਿੰਘ, ਸੁਖਵੰਤ ਸਿੰਘ ਤੇ ਸੁਖਜਿੰਦਰ ਸਿੰਘ ਸੁਪਰਵਾਈਜ਼ਰ, ਭੁਪਿੰਦਰ ਸਿੰਘ ਡਰਾਈਵਰ, ਗੁਰਮੁਖ ਸਿੰਘ, ਹਰਭੇਜ ਸਿੰਘ, ਮੇਜਰ ਸਿੰਘ ਸੇਵਾਦਾਰ, ਗੁਰਦੇਵ ਚੰਦ ਸਫਾਈ ਸੇਵਾਦਾਰ ਆਦਿ ਸ਼ਾਮਲ ਸਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਕਿਹਾ ਕਿ ਇਹ ਮੁਲਾਜ਼ਮ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਇਸ ਮਹਾਨ ਸੰਸਥਾ ਵਿਚ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ।ਇਨ੍ਹਾਂ ਸੇਵਾ ਮੁਕਤ ਮੁਲਾਜ਼ਮਾਂ ਨੂੰ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਪ੍ਰੋ: ਬਲਵਿੰਦਰ ਸਿੰਘ ਜੌੜਾਸਿੰਘਾ, ਬਿਜੈ ਸਿੰਘ ਐਡੀਸ਼ਨਲ ਸਕੱਤਰ, ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਕੁਲਵਿੰਦਰ ਸਿੰਘ ਰਮਦਾਸ, ਜਸਵਿੰਦਰ ਸਿੰਘ ਦੀਨਪੁਰ ਤੇ ਤਜਿੰਦਰ ਸਿੰਘ ਪੱਡਾ ਮੀਤ ਸਕੱਤਰ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media