Sunday, March 9, 2025
Breaking News

ਨੌਜਵਾਨ ਆਗੂ ਰਿਸ਼ੀ ਬਾਹਤੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ

22011414

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਦੇ ਵਾਸਨੀਕਾਂ ਨਾਲ ਰਾਬਤਾ ਕਰਨ ਲਈ ਆਮ ਆਦਮੀ ਪਾਰਟੀ ਜਿਥੇ ਵੱਖ-ਵੱਖ ਇਲਾਕਿਆਂ ਵਿੱਚ ਮੈਂਬਰਸ਼ਿਪ ਕੈਂਪ ਲਗਾਏ ਜਾ ਰਹੇ ਹਨ, ਉਥੇ ਮੀਟਿੰਗਾਂ ਦਾ ਸਿਲਸਿਲਾ ਵੀ ਜਾਰੀ ਹੈ।ਇਸੇ ਤਹਿਤ ਸਥਾਨਕ ਪ੍ਰਤਾਪ ਨਗਰ, ਜੀ.ਟੀ. ਰੋਡ ਵਿਖੇ ਆਯੋਜਿਤ ਕੀਤੀ ਗਈ ਇੱਕ ਮੀਟਿੰਗ ਦੌਰਾਨ ਨੌਜੁਆਨ ਆਗੂ ਰਿਸ਼ੀ ਬਾਹਤੀ ਨੂੰ ਇਲਾਕੇ ਦੀ ਜਿੰਮੇਵਾਰੀ ਸੌਂਪੀ ਗਈ।ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਅਸ਼ੋਕ ਤਲਵਾੜ ਕਨਵੀਨਰ ਆਮ ਆਦਮੀ ਪਾਰਟੀ ਅੰਮ੍ਰਿਤਸਰ ਨੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨਾਲ ਜੁੜਣ ਤਾਂ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਅਤੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪਾਰਟੀ ਦੇ ਮੁੱਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਵੱਲੋ— ਅਰੰਭੀ ਮੁਹਿੰਮ ਨੂੰ ਸ਼ਕਤੀ ਦਿੱਤੀ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਮੌਜੂਦਾ ਸਰਕਾਰਾਂ ਦੇ ਕੰਮ ਕਰਨ ਦੇ ਢੰਗ ਤਰੀਕਿਆਂ ਤੋ— ਲੋਕ ਨਰਾਜ਼ ਹਨ ਅਤੇ ਬੇਇਨਾਸਾਫੀ ਤੇ ਭ੍ਰਿਸ਼ਟਾਚਾਰ ਖਿਲਾਫ ਆਪਣੀ ਅਵਾਜ਼ ਬੁਲੰਦ ਕਰਨ ਲਈ ਅੱਗੇ ਆ ਰਹੇ ਹਨ। ਇਸ ਮੌਕੇ ਰਿਸ਼ੀ ਬਾਹਤੀ ਦੀ ਅਗਵਾਈ ‘ਚ ਬਣੀ 10 ਮੈਂਬਰੀ ਕਮੇਟੀ ਦੇ ਮੈਂਬਰਾਂ ਜਗਜੀਤ ਸਿੰਘ, ਗੁਰਜੀਤ ਸਿੰਘ, ਪ੍ਰਿੰਸਪਾਲ ਸਿੰਘ, ਅਸ਼ੋਕ ਕੁਮਾਰ, ਜਗਜੀਤ ਸਿੰਘ, ਮਨਮੀਤ ਸਿੰਘ, ਸਰਦਾਰਾ ਸਿੰਘ ਗਿੱਲ, ਅਸ਼ਵਨੀ ਸ਼ਰਮਾ, ਕੁਲਵੰਤ ਸਿੰਘ, ਅਨਿਲ ਸ਼ਰਮਾ ਵੱਲੋ— ਅਸ਼ੋਕ ਤਲਵਾੜ, ਵਿਜੇ ਮਹਿਤਾ ਸਕੱਤਰ ਅੰਮ੍ਰਿਤਸਰ ਨੂੰ ਸਨਮਾਨਿਤ ਵੀ ਕੀਤਾ ਗਿਆ। ਮੀਟਿੰਗ ਵਿੱਚ ਸਤਨਾਮ ਸਿੰਘ ਸੋਖੀ, ਬਿਕਰਮਜੀਤ ਸਿੰਘ, ਜਗਦੀਸ਼ ਸਿੰਘ, ਬਲਜੀਤ ਸਿੰਘ ਬਿੱਟਾ, ਗੁਰਮੀਤ ਸਿੰਘ, ਇਕਬਾਲ ਸਿੰਘ, ਸ਼ੁੱਭ ਦਿਆਲ ਸਿੰਘ, ਪੰਕਜ ਸ਼ਰਮਾ, ਤਜਿੰਦਰ ਸਿੰਘ, ਵਰਨਦੀਪ ਸਿੰਘ, ਕੁਲਵੰਤ ਸਿੰਘ, ਸ਼ਿੰਗਾਰਾ ਸਿੰਘ ਆਦਿ ਵੀ  ਮੌਜੂਦ ਸਨ।

Check Also

ਖਾਲਸਾ ਕਾਲਜ ਵੂਮੈਨ ਵਿਖੇ ਕੌਮਾਂਤਰੀ ਮਹਿਲਾ ਦਿਵਸ ’ਤੇ ਪੁੱਜੇ ਮੁੱਖ ਮੰਤਰੀ ਮਾਨ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – 133 ਸਾਲਾਂ ਤੋਂ ਪੂਰਵਜ੍ਹਾਂ ਦੇ ਸੁਪਨਿਆਂ ਨੂੰ ਸਕਾਰ …

Leave a Reply