ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ `ਚ ਹੋਈ ਮੀਟਿੰਗ ਦੌਰਾਨ ਕਾਂਗਰਸ ਦੀ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਵਿਚ ਹੁੰਝਾ ਫੇਰ ਜਿੱਤ `ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।ਦੀਵਾਨ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਵਰਕਰਾਂ ਦੀ ਅਣਥੱਕ ਮਿਹਨਤ ਤੇ ਸੂਝਵਾਨ ਨੀਤੀਆਂ ਤੇ ਦੂਰਅੰਦੇਸ਼ੀ ਸਦਕਾ ਹੀ ਕਾਂਗਰਸ ਦੀ ਚੋਣਾਂ ਵਿਚ ਨਿਰੰਤਰ ਜਿੱਤ ਹੋ ਰਹੀ ਹੈ।
ਉਨਾਂ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਸਰਕਾਰ ਦੇ ਜੇਤੂ ਉਮੀਦਵਾਰ ਸ਼ਹਿਰ ਵਾਸੀਆਂ ਦੀਆਂ ਆਸਾਂ ਅਨੁਸਾਰ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦੇਣਗੇ ਅਤੇ ਗੁਰੁਆਂ ਦੇ ਦਰਸਾਏ ਮਾਰਗ `ਤੇ ਚਲਦਿਆਂ ਲੋਕ ਭਲਾਈ ਕਾਰਜਾਂ ਲਈ ਹਮੇਸ਼ਾ ਤੱਤਪਰ ਰਹਿਣਗੇੇ।ਇਸ ਮੌਕੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਜੱਜਬੀਰ ਸਿੰਘ ਵਾਲੀਆ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਐਗਜੀਕਿਉਟਿਵ ਅਫਸਰ ਮਨਜਿੰਦਰ ਸਿੰਘ ਸੌਢੀ ਸਮੇਤ ਹੋਰ ਮੈਂਬਰ ਮੌਜੂਦ ਸਨ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media