Sunday, April 5, 2026

ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਵਲੋਂ ਧਰਮਸੋਤ ਦੀ ਕੋਠੀ ਦਾ ਕਰੇਗੀ ਘਿਰਾਓ 24 ਨੂੰ – ਦੁੱਗਾ

20 ਦਸੰਬਰ ਨੂੰ ਡੀ.ਸੀ ਦਫਤਰ ਸੰਗਰੂਰ ਵਿਖੇ ਹੋਵੇਗੀ ਹੰਗਾਮੀ ਮੀਟਿੰਗ

PPN1812201703ਸੰਦੌੜ, 18 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਸੰਗਰੂਰ ਵੱਲੋਂ ਪੰਜਾਬ ਸਰਕਾਰ ਵੱਲੋੋ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਵਿਰੁੱਧ ਅਪਣਾਈ ਬੇਰੁਖੀ ਦੇ ਕਾਰਨ ਰੋਸ ਵੱਜੋਂ ਜਥੇਬੰਦੀ ਵੱਲੋਂ 24 ਦਸੰਬਰ ਨੂੰ ਪੰਜਾਬ ਸਰਕਾਰ ਦੇ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਨਾਭਾ ਵਿਖੇ ਕੋਠੀ ਦਾ ਘਿਰਾਓ ਕਰਨ ਦਾ ਵੱਡਾ ਐਲਾਨ ਕਰ ਦਿੱਤਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਥੇਬੰਦੀ ਦੇ ਸੁਬਾਈ ਮੀਤ ਪ੍ਰਧਾਨ ਕਿਸਨ ਸਿੰਂਘ ਦੁੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਖਵਾਕਰਨ ਦਾ ਵਿਰੋਧੀ ਰਵੱਈਆ ਅਪਣਾ ਰਹੀ ਹੈ ਅਤੇ ਅਨੂਸੂਚਿਤ ਜਾਤੀ ਦੇ ਕਰਮਚਾਰੀ ਇਸ ਨੂੰ ਬਰਦਾਸਤ ਨਹੀਂ ਕਰਨਗੇ ਜਿਸ ਕਰਕੇ ਜਥੇਬੰਦੀ ਨੇ ਸਘੰਰਸ਼ ਦਾ ਬਿਗੁਲ ਵਜਾ ਦਿੱਤਾ ਹੈ।ਉਹਨਾਂ ਦੱਸਿਆ ਕਿ 24 ਦਸੰਬਰ  ਦੇ ਰੋਸ ਧਰਨੇ ਸਬੰਧੀ 20 ਦਸੰਬਰ ਨੂੰ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਗੁਰਸੇਵਕ ਸਿੰਂਘ ਦੀ ਅਗਵਾਈ ਵਿੱਚ ਡੀ.ਸੀ ਦਫਤਰ ਸੰਗਰੂਰ ਵਿਖੇ ਯੂਨੀਅਨ ਵਰਕਰਾਂ ਦੀ ਮੀਟਿੰਗ ਸ਼ਾਮ 3.30 ਵਜੇ ਕੀਤੀ ਜਾਵੇਗੀ ਅਤੇ ਇਸ ਸਘੰਰਸ਼ ਦੇ ਵਿੱਚ ਜਿਲ੍ਹਾ ਸੰਗਰੂਰ ਤੋਂ ਵੱਧ ਤੋਂ ਵੱਧ ਸਾਥੀ ਪਹੁੰਚਣਗੇ।ਇਸ ਮੌਕੇ ਜਿਲ੍ਹਾ ਪ੍ਰੈਸ ਸਕੱਤਰ ਕੁਲਵੰਤ ਸਿੰਘ ਪੰਜਗਰਾਈਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਰਮਚਾਰੀਆਂ ਦੀਆਂ ਤਰੱਕੀਆਂ ਕਰਨ ਮੌਕੇ ਰੋਸਟਰ ਨੁਕਤਿਆਂ ਦੀ ਸਹੀ ਵਰਤੋਂ ਨਹੀਂ ਕੀਤੀ ਜਿਸ ਕਰਕੇ ਭਾਤਰੀ ਸਵਿਧਾਨ ਦੀ ਅਣਦੇਖੀ ਵੀ ਹੋਈ ਹੈ ਜਿਸ ਕਰਕੇ ਕੈਬਨਿਟ ਮੰਤਰੀ ਦਾ ਸੂਬਾ ਪੱਧਰੀ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਬਹਾਦਰ ਸਿੰਘ ਮਾਨਾਂ, ਕਿਸਨ ਸਿੰਂਘ ਦੁੱਗਾ, ਸਮਸ਼ੇਰ ਸਿੰਘ ਦਿੜਬਾ, ਹਰਜਿੰਦਰ ਸਿੰਘ ਧੂਰੀ, ਸਮੇਤ ਕਈ ਆਗੂ ਸੰਬਧਿਨ ਕਰਨਗੇ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply