ਬਠਿੰਡਾ, 18 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ’ਚ ਲੜਕੀਆਂ ਦੀ ਗਿਣਤੀ ਵਧਾਉਣ ਦੇ ਮਕਸਦ ਨਾਲ ਚਲਾਈ ਨੰਨ੍ਹੀ ਛਾਂ ਮੁਹਿੰਮ ਤਹਿਤ ਪਿੰਡ ਬਾਹੋ ਯਾਤਰੀ ਵਿਖੇ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ।ਜਸਵਿੰਦਰ ਘੁੱਦਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਨੰਦਗੜ੍ਹ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬਾ ਰਵਨੀਤ ਕੌਰ, ਸਰਪੰਚ ਅਮਰਜੀਤ ਸਿੰਘ ਕਾਲਝਰਾਣੀ ਅਤੇ ਸੀਨੀਅਰ ਅਕਾਲੀ ਆਗੂ ਜਸਵਿੰਦਰ ਘੁੱਦਾ ਵੱਲੋਂ ਸਾਂਝੇ ਤੌਰ ਤੇ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਿਲਾਈ ਸੈਂਟਰ ’ਚ ਲੜਕੀਆਂ ਨੂੰ ਸਿਲਾਈ, ਕਢਾਈ ਤੋਂ ਇਲਾਵਾ ਅਚਾਰ ਚਟਣੀ, ਫੈਬਰਿਕ, ਪੇਂਟਿੰਗ ਅਤੇ ਮੁਰੱਬਾ ਬਣਾਉਣ ਦੀ ਵੀ ਟ੍ਰੇਨਿੰਗ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਕੋਰਸ 6 ਮਹੀਨਿਆਂ ਦਾ ਹੋਵੇਗਾ ਅਤੇ ਕੋਰਸ ਤੋਂ ਬਾਅਦ ਪੰਜਾਬ ਪਬਲਿਕ ਚੈਟੀਟੇਬਲ ਟਰੱਸਟ ਵੱਲੋਂ ਟ੍ਰੇਨਿੰਗ ਪ੍ਰਾਪਤ ਲੜਕੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ।ਸੈਂਟਰ ’ਚ ਸਿਖਲਾਈ ਲੈਣ ਵਾਲੀਆਂ ਲੜਕੀਆਂ ਨੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਪਿੰਡਾਂ ’ਚ ਰਹਿਣ ਵਾਲੀਆਂ ਲੜਕੀਆਂ ਵੀ ਆਤਮ ਨਿਰਭਰ ਬਣਗੀਆਂ।ਇਨ੍ਹਾਂ ਲੜਕੀਆਂ ਦਾ ਕਹਿਣਾ ਸੀ ਕਿ ਇਸ ਸਿਲਾਈ ਸੈਂਟਰ’ਚ ਟ੍ਰੇਨਿੰਗ ਕਰਨ ਨਾਲ ਲੜਕੀਆਂ ਆਪਣੇ ਘਰ ’ਚ ਆਪਣਾ ਰੁਜ਼ਗਾਰ ਚਲਾ ਸਕਦੀਆਂ ਹਨ।ਇਸ ਮੌਕੇ ਕਰਨਲ ਬਿਕਰਮਜੀਤ ਸਿੰਘ, ਗੁਰਦੀਪ ਸਿੰਘ, ਚਰਨਜੀਤ ਸਿੰਘ, ਬੂਟਾ ਸਿੰਘ, ਜਸਵੀਰ ਕੌਰ, ਗੁਰਮੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਵਰਕਰ ਮੌਜੂਦ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media