Monday, September 28, 2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਦਾ ਸਟਾਫ ਪਟਨਾ ਸਾਹਿਬ ਰਵਾਨਾ

PPN1812201720ਅੰਮ੍ਰਿਤਸਰ, 18 ਦਸਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿਦ ਸਿਘ ਜੀ ਦੇ 25 ਦਸਬਰ ਨੂ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਦੇ ਪ੍ਰਬਧਾਂ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਵੱਲੋਂ ਅੱਜ ਐਡੀਸ਼ਨਲ ਸਕੱਤਰ ਪ੍ਰਤਾਪ ਸਿਘ ਅਤੇ ਮੀਤ ਸਕੱਤਰ ਚਾਨਣ ਸਿਘ ਦੀ ਅਗਵਾਈ ਵਿਚ 500 ਮੁਲਾਜ਼ਮਾਂ ਨੂ ਮੁੱਖ ਸਕੱਤਰ ਡਾ. ਰੂਪ ਸਿਘ ਨੇ ਰਵਾਨਾ ਕੀਤਾ
ਇਸ ਮੌਕੇ ਡਾ. ਰੂਪ ਸਿਘ ਨੇ ਜਾਣਕਾਰੀ ਦਿਦਿਆਂ ਦੱਸਿਆ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿਦ ਸਿਘ ਜੀ ਦੇ ਪ੍ਰਕਾਸ਼ ਪੁਰਬ ਨੂ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ’ਚ ਉਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿਦ ਸਿਘ ਲੌਂਗੋਵਾਲ ਸ਼ਿਰਕਤ ਕਰਨਗੇਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਪਟਨਾ ਸਾਹਿਬ ਲਈ 500 ਮੁਲਾਜ਼ਮ ਭੇਜੇ ਗਏ ਹਨ, ਜਿਨ੍ਹਾਂ ਵਿਚ ਅਧਿਕਾਰੀ, ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ 10 ਹਜ਼ੂਰੀ ਰਾਗੀ ਜਥੇ, ਮਿਸ਼ਨਰੀ ਕਾਲਜਾਂ ਦਾ ਸਟਾਫ਼, ਕਲਰਕ, ਹੈਲਪਰ, ਸੇਵਾਦਾਰ, ਲਾਂਗਰੀ, ਗ੍ਰਥੀ ਸਿਘ, ਢਾਡੀ ਅਤੇ ਕਵੀਸ਼ਰ ਜਥੇ ਸ਼ਾਮਲ ਹਨ।ਇਹ ਸਟਾਫ਼ ਸਮਾਗਮਾਂ ਦੀ ਸਪੂਰਨਤਾ ਤੱਕ ਸੇਵਾ ਨਿਭਾਵੇਗਾ।ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਮੁੱਖ ਸਮਾਗਮ ਦੇ ਪ੍ਰਬੰਧ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈ ਜਾਵੇਗੀ ਅਤੇ ਇਸ ਤੋਂ ਇਲਾਵਾ ਸੰਗਤਾਂ ਲਈ ਲੰਗਰ ਆਦਿ ਵਿਚ ਵੀ ਸਹਿਯੋਗ ਕੀਤਾ ਜਾਵੇਗਾ।ਇਸ ਮੌਕੇ ਨਿਰਮਲ ਸਿੰਘ ਇੰਚਾਰਜ ਗੱਡੀਆਂ, ਦਲਜੀਤ ਸਿੰਘ ਸੁਪਰਵਾਈਜ਼ਰ ਆਦਿ ਮੌਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply