Monday, September 28, 2026

ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਵਿਗਿਆਨ ਪ੍ਰਦਰਸ਼ਨੀ ਦਾ PPN1812201722ਆਯੋਜਨ ਪ੍ਰਿੰਸੀਪਲ ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਸਕੂਲ ਦੀ ਅਟਲ ਟਿੰਕਰਿੰਗ ਲੈਬ `ਚ ਵਿਦਿਆਰਥੀਆਂ ਵੱਲੋਂ ਆਪਣੀ ਬੋਧਿਕ ਸ਼ਕਤੀ ਤੇ ਯੋਗਤਾ ਨਾਲ ਕਈ ਪ੍ਰਕਾਰ ਦੀਆਂ ਯੋਜਨਾਵਾਂ ਜਿਵੇਂ ਕਿ ਰੋਬੋਟ, ਭੂਚਾਲ ਤੋਂ ਪਹਿਲਾਂ ਸੂਚਨਾ ਦੇਣ ਵਾਲਾ ਯੰਤਰ, ਰੋਸ਼ਨੀ ਦੇ ਜੰਤਰ, ਸੱਪ ਦੀ ਤਰਾਂ ਚੱਲਣ ਵਾਲਾ ਰਿਮੋਟ ਕੰਟਰੋਲ, ਭਾਫ ਨਾਲ ਚੱਲਣ ਵਾਲੀ ਬੇੜੀ ਆਦਿ ਦਾ ਨਿਰਮਾਣ ਕੀਤਾ ਗਿਆ।ਸ਼ਹਿਰ ਦੇ ਵੱਖ-ਵੱਖ ਸਕੂਲਾਂ `ਚੋਂ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ ਇਹ ਵਿਗਿਆਨ ਪ੍ਰਦਰਸ਼ਨੀ ਦੇਖਣ ਲਈ ਪਹੁੰਚੇ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਪ੍ਰਦਰਸ਼ਨੀ ਦੇਖਣ ਆਏ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਹਰ ਵਿਦਿਆਰਥੀ `ਚ ਕੋਈ ਨਾਲ ਕੋਈ ਗੁਣ ਮੌਜੂਦ ਹੁੰਦਾ ਹੈ।ਜਰੂਰਤ ਹੈ ਕਿ ਅਜਿਹੇ ਬੱਚਿਆਂ ਦੇ ਗੁਣ ਨੂੰ ਪਛਾਣ ਕੇ ਹੋਰ ਨਿਖਾਰਣ ਦੀ ਲੋੜ ਹੈ।ਉਹਨਾਂ ਵਿਦਿਆਰਥੀਆਂ ਵੱਲੋਂ ਬਣਾਏ ਪ੍ਰੋਜੈਕਟਾਂ ਦੀ ਪ੍ਰਸੰਸਾ ਕੀਤੀ ਅਤੇ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply