Friday, March 13, 2026

ਪਾਕਿਸਤਾਨ ਦੇ ਸਾਹੀਵਾਲ `ਚ ਗੁਰਦੁਆਰਾ ਸਾਹਿਬ ਨੂੰ ਢਾਹ ਕੇ ਪਲਾਜ਼ਾ ਬਣਾਉਣਾ ਨਿੰਦਣਯੋਗ ਘਟਨਾ – ਜਥੇਦਾਰ

G. Gurbachan S11aਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੜੇ ਦੁੱਖ ਭਰੇ ਲਹਿਜੇ ਵਿਚ ਆਖਿਆ ਹੈ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਪਾਕਿਸਤਾਨ ਵਿਚ ਸ਼ਾਹੀਵਾਲ ਵਿਖੇ ਭੂਮੀ ਮਾਫੀਆ ਵਲੋਂ ਗੁਰਦੁਆਰਾ ਸਾਹਿਬ ਨੂੰ ਢਾਹ ਕੇ ਉਸ ਜਗ੍ਹਾ ਉੱਪਰ ਆਪਣੇ ਨਿੱਜੀ ਸੁਆਰਥਾਂ ਨੂੰ ਮੁੱਖ ਰੱਖਦਿਆਂ ਪਲਾਜਾ ਬਣਾਇਆ ਜਾ ਰਿਹਾ ਹੈ।ਜੋ ਬਹੁਤ ਨਿੰਦਣਯੋਗ ਘਟਨਾ ਹੈ।ਕੋਈ ਸੱਚਾ ਮੁਸਲਮਾਨ ਇਸ ਤਰ੍ਹਾਂ ਦੀ ਕਾਰਵਾਈ ਨਹੀਂ ਕਰ ਸਕਦਾ, ਸਾਰੇ ਧਰਮ ਇਨਸਾਨੀਅਤ ਹੀ ਸਿਖਾਉਂਦੇ ਹਨ ਭਾਵੇਂ ਕੋਈ ਸਿੱਖ ,ਹਿੰਦੂ ਜਾਂ ਮੁਸਲਮਾਨ ਹੋਵੇ, ਧਰਮੀ ਬੰਦਾ ਤਾਂ ਸਭ ਧਰਮਾਂ ਨੂੰ ਇਕੋ ਜਿਹਾ ਹੀ ਸਮਝਦਾ ਹੈ।ਸਿੰਘ ਸਾਹਿਬ ਜੀ ਨੇ ਕਿਹਾ ਕਿ ਪਾਕਿਸਤਾਨ ਵਿਚ ਰਹਿੰਦੀਆਂ ਸਿੱਖ ਸੰਗਤਾਂ ਇਕਮੁੱਠ ਹੋ ਕੇ ਇਸ ਘਟਨਾ ਦਾ ਵਿਰੋਧ ਕਰਨ ਅਤੇ ਪਾਕਿਸਤਾਨ ਸਰਕਾਰ ਦੇ ਨਾਲ ਰਾਫਤਾ ਕਾਇਮ ਕਰਕੇ ਇਸ ਘਟਨਾ ਸਬੰਧੀ ਗੱਲਬਾਤ ਕਰਨ।ਪਾਕਿਸਤਾਨ ਸਰਕਾਰ ਇਸ ਹੋਈ ਮੰਦਭਾਗੀ ਘੱਟਨਾ ਉਪਰ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਵਿਅਕਤੀਆਂ ਉਪਰ ਸਖਤ ਕਾਰਵਾਈ ਕਰੇ।ਜਿਸ ਨਾਲ ਅਗੋਂ ਵਾਸਤੇ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਕਾਰਵਾਈ ਕਰਨ ਦਾ ਹੋਂਸਲਾ ਨਾਂ ਕਰ ਸਕੇ।ਪਾਕਿਸਤਾਨ ਗੁ: ਪ੍ਰ: ਕਮੇਟੀ ਜਰੂਰੀ ਢੁੱਕਵੇਂ ਉਪਰਾਲੇ ਕਰਕੇ ਗੁਰਦੁਆਰਾ ਸਾਹਿਬਾਨਾਂ ਦੀ ਰਾਖੀ ਵੱਲ ਵਿਸ਼ੇਸ਼ ਧਿਆਨ ਦੇਵੇ ਤਾਂ ਕਿ ਕੋਈ ਵੀ ਗੁਰੂ ਘਰ ਦੀ ਇਮਾਰਤ ਨੂੰ ਨੁਕਸਾਨ ਨਾਂ ਪਹੁੰਚਾ ਸਕੇ।
ਜਥੇਦਾਰ ਨੇ ਕਿਹਾ ਕਿ ਸਿੱਖ ਧਰਮ ਤਾਂ ਰੋਜ਼ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਸਰਬਤ ਦਾ ਭਲਾ ਮੰਗਦਾ ਹੈ ਪ੍ਰੰਤੂ ਪਤਾ ਨਹੀ ਕਿਉਂ ਸਿੱਖਾਂ ਨੂੰ ਹੀ ਨਿਸ਼ਾਨਾ ਬਣਾ ਕੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।ਗੁਰਦੁਆਰਾ ਡਾਂਗਮਾਰ ਸਾਹਿਬ ਜੋ ਸਿੱਕਮ ਵਿਚ ਹੈ ਅਤੇ ਜਿਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ।ਉਥੇ ਬੁੱਧ ਧਰਮ ਵਾਲਿਆਂ ਵੱਲੋਂ ਗੁਰਦੁਆਰਾ ਸਾਹਿਬ ਉਪਰ ਕਬਜ਼ਾ ਕਰਨ ਦੀ ਘਟਨਾ ਵਾਪਰੀ ਹੈ ਜਿਸ ਲਈ ਸ਼ੋ੍ਰ: ਗੁ: ਪ੍ਰ: ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਕਾਰਵਾਈ ਹੋ ਰਹੀ ਹੈ।ਉਨਾਂ ਨੇ ਸ਼ੋ੍ਰਮਣੀ ਕਮੇਟੀ ਅਤੇ ਦਿੱਲੀ ਸਿੱਖ ਗੁ: ਪ੍ਰ: ਕਮੇਟੀ ਨੂੰ ਕਿਹਾ ਕਿ ਤੁਰੰਤ ਇਸ ਕੇਸ ਸਬੰਧੀ ਕੇਂਦਰ ਸਰਕਾਰ ਨਾਲ ਰਾਫਤਾ ਕਾਇਮ ਕਰਕੇ ਜਲਦੀ ਤੋਂ ਜਲਦੀ ਗੁਰਦੁਆਰਾ ਡਾਂਗਮਾਰ ਸਾਹਿਬ ਨੂੰ ਅਜ਼ਾਦ ਕਰਵਾਇਆ ਜਾਵੇ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਸਮੇਂ ਜੋ ਕਾਨਫਰੰਸਾਂ ਹੁੰਦੀਆਂ ਹਨ ਉਹਨਾਂ ਵਿਚ ਇਕ ਦੂਜੀ ਪਾਰਟੀ ਉੱਪਰ ਦੂਸ਼ਨਬਾਜੀ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸੰਗਤਾਂ ਵਿਚ ਸ਼ਹੀਦੀ ਸਮਾਗਮ ਵਿਚ ਗੁਰ ਇਤਿਹਾਸ ਦੀ ਗੱਲ ਕੀਤੀ ਜਾਵੇ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply