ਬਠਿੰਡਾ, 26 ਜੁਲਾਈ (ਜਸਵਿੰਦਰ ਸਿੰਘ ਜੱਸੀ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਸਿੱਖ ਕੌਮ ਦੇ ਪੰਜਵੇਂ ਪਾਤਿਸ਼ਾਹ ਸ਼੍ਰੋਮਣੀ ਸ਼ਹੀਦ ਵੱਲੋਂ ਪਾਈਆਂ ਪਿਰਤਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹੋਇਆ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸਾਬਕਾ ਵਿਦਿਆਰਥੀ ਸ਼ਹੀਦ ਸ: ਜਰਨੈਲ ਸਿੰਘ ਜਿੰਨਾਂ ਨੇ ਕਾਰਗਿਲ ਯੁੱਧ ਵਿੱਚ ਸ਼ਹੀਦੀ ਪ੍ਰਾਪਤ ਕੀਤੀ ਦਾ ਸ਼ਹੀਦੀ ਦਿਵਸ ਸਕੂਲ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ । ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਸ: ਨਾਜਰ ਸਿੰਘ ਢਿੱਲੋਂ ਨੇ ਆਪਣੀ ਸੰਬੋਧਨੀ ਤਕਰੀਰ ਵਿੱਚ ਸ਼ਹੀਦ ਸ: ਜਰਨੈਲ ਸਿੰਘ ਨੂੰ ਯਾਦ ਕਰਦਿਆਂ ਹੋਇਆ ਉਸਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ ਤੇ ਵਿਦਿਆਰਥੀਆਂ ਨੂੰ ਸ਼ਹੀਦੀ ਜੀਵਨ ਤੋਂ ਪ੍ਰੇਰਣਾ ਲੈਣ ਬਾਰੇ ਕਿਹਾ।ਇਸ ਸਮੇਂ ਸਕੂਲ ਦੇ ਅਕੈਡਮਿਕ ਡਾਇਰੈਕਟਰ ਸ: ਦਿਲਬਾਗ ਸਿੰਘ ਤਲਵਾੜ ਨੇ ਸਿੱਖ ਕੌਮ ਦੀਆਂ ਸ਼ਹੀਦੀਆਂ ‘ਤੇ ਵਿਸਥਾਰ ਰੂਪ ਵਿੱਚ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦ ਸ: ਜਰਨੈਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …