ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿਆਲ ਸਿੰਘ ਈਵਨਿੰਗ ਕਾਲਜ ਨਵੀਂ ਦਿੱਲੀ ਦਾ ਨਾਂ ਬਦਲ ਕੇ ਵੰਦੇ ਮਾਤਰਮ ਮਹਾਵਿਦਿਆਲਾ ਰੱਖਣ ’ਤੇ ਰੋਕ ਲਗਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਕਾਲਜ ਦੀ ਇਤਿਹਾਸਿਕ ਵਿਰਾਸਤ ਬਰਕਰਾਰ ਰਹੇਗੀ, ਉਥੇ ਹੀ ਸਿੱਖਾਂ ਅੰਦਰ ਪਾਈ ਜਾ ਰਹੀ ਰੋਸ ਦੀ ਭਵਾਨਾ ਵੀ ਖਤਮ ਹੋਵੇਗੀ। ਇਹ ਪ੍ਰਗਟਾਵਾ ਭਾਈ ਲੌਂਗੋਵਾਲ ਨੇ ਸੰਸਦ ਵਿਚ ਕੇਂਦਰੀ ਐਚ.ਆਰ.ਡੀ ਮੰਤਰੀ ਪ੍ਰਕਾਸ਼ ਜਾਵੇਡਕਰ ਵਲੋਂ ਕਾਲਜ ਦੇ ਨਾਲ ਵਿਚ ਕੋਈ ਤਬਦੀਲੀ ਨਾ ਕੀਤੇ ਜਾਣ ਦੇ ਬਿਆਨ ਤੋਂ ਬਾਅਦ ਕੀਤਾ ਹੈ।
ਦੱਸਣਯੋਗ ਹੈੈ ਕਿ ਕਾਲਜ ਦੀ ਗਵਰਨਿੰਗ ਬਾਡੀ ਵੱਲੋਂ ਕਾਲਜ ਦਾ ਨਾਂ ਤਬਦੀਲ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੱਖਾ ਪਰਤੀਕਰਮ ਪ੍ਰਗਟ ਕੀਤਾ ਗਿਆ ਸੀ।ਇਸ ਤੋਂ ਇਲਾਵਾ ਸੰਸਾਰ ਭਰ ਦੇ ਸਿੱਖਾਂ ਵਿਚ ਵੀ ਕਾਲਜ ਦਾ ਨਾਂ ਬਦਲਣ ਤੋਂ ਬਾਅਦ ਤਿੱਖਾਂ ਰੋਸ ਤੇ ਰੋਹ ਪਾਇਆ ਜਾ ਰਿਹਾ ਸੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media