ਬਠਿੰਡਾ, 20 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਮੰਡੀ ਬੋਰਡ ਦੇ ਕੁਲਦੀਪ ਸਿੰਘ ਬਰਾੜ ਜਿਲਾ ਮੰਡੀ ਅਫਸ਼ਰ ਬਠਿੰਡਾ/ਮਾਨਸਾ ਨੂੰ ਉਨਾਂ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਤਰੱਕੀ ਦੇ ਕੇ ਡਿਪਟੀ ਜਨਰਲ ਮੈਨੇਜਰ ਬਣਾਇਆ ਗਿਆ ਹੈ।ਉਨਾਂ ਨੇ ਆਪਣਾ ਚਾਰਜ ਸੰਭਾਲ ਲਿਆ ਹੈ। ਜਿਲਾ ਬਠਿੰਡਾ ਦੇ ਸਮੂਹ ਸਕੱਤਰਾਂ ਨੇ ਉਨਾਂ ਨੂੰ ਚਾਰਜ ਸੰਭਾਲਣ ਉਪਰੰਤ ਵਧਾਈ ਦਿੱਤੀ ਹੈ।ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਸਕੱਤਰਾਂ ਵਿੱਚ ਸੁਖਵਿੰਦਰ ਸਿੰਘ ਜਟਾਣਾ, ਬਲਕਾਰ ਸਿੰਘ, ਸੁਖਜੀਵਨ ਸਿੰਘ, ਸੁਖਦੇਵ ਸਿੰਘ, ਦਾਰਾ ਸਿੰਘ ਆਦਿ ਹਾਜ਼ਰ ਸਨ।ਇਥੇ ਜ਼ਿਕਰਯੋਗ ਇਹ ਹੈ ਕਿ ਇਹਨਾਂ ਕੋਲ 7 ਜਿਲਿਆਂ ਦਾ ਚਾਰਜ਼ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media