ਅੰਮਿ੍ਤਸਰ, 20 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਪ੍ਰਭੂ ਯਿਸ਼ੂ ਮਸੀਹ ਦਾ ਜਨਮ ਦਿਹਾੜਾ ਰਾਜ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਵਿਸ਼ਾਲ ਸਮਾਗਮ ਰਣਜੀਤ ਐਵੀਨਿਉੂ ਵਿਖੇ ਅੱਜ 21 ਦਸੰਬਰ ਨੂੰ ਕਰਵਾਇਆ ਜਾਵੇਗਾ।ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤੋਂ ਹੋ ਇਲਾਵਾ ਸਿਆਸੀ ਆਗੂ ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦਿਹਾੜੇ ਦੀ ਵਧਾਈ ਦੇਣ ਲਈ ਸ਼ਿਰਕਤ ਕਰ ਰਹੇ ਹਨ, ਜਦਕਿ ਇਸਾਈ ਭਾਈਚਾਰੇ ਦੀਆਂ ਧਾਰਮਿਕ ਹਸਤੀਆਂ ਵੀ ਇਸ ਸਮਾਗਮ ਵਿਚ ਹਾਜ਼ਰੀ ਭਰਨਗੀਆਂ। ਉਨਾਂ ਦੱਸਿਆ ਕਿ ਸਮਾਗਮ ਦੇ ਸਾਰੇ ਪ੍ਰਬੰਧ ਸੁਚੱਜੇ ਰੂਪ ‘ਚ ਮੁਕੰਮਲ ਕਰ ਲਏ ਗਏ ਹਨ।ਡਿਪਟੀ ਕਮਿਸ਼ਨਰ ਨੇ ਸਮੂਹ ਅੰਮ੍ਰਿਤਸਰ ਨਿਵਾਸੀਆਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media