ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਦਿਆਲ ਸਿੰਘ ਈਵਨਿੰਗ ਕਾਲਜ ਨਵੀਂ ਦਿੱਲੀ ਦਾ ਨਾਂਅ ਬਦਲ ਕੇ ਵੰਦੇ ਮਾਤਰਮ ਮਹਾਵਿਦਿਆਲਾ ਰੱਖਣ ’ਤੇ ਰੋਕ ਲਗਾਉਣ ਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਫੋਕਲੋਰ ਰਿਸਰਚ ਅਕਾਦਮੀ ਪ੍ਰਧਾਨ ਰਮੇਸ਼ ਯਾਦਵ, ਵਿਰਸਾ ਵਿਹਾਰ ਪ੍ਰਧਾਨ ਕੇਵਲ ਧਾਲੀਵਾਲ, ਸੀ.ਪੀ. ਆਈ ਆਗੂ ਲਖਬੀਰ ਸਿੰਘ ਨਿਜ਼ਾਮਪੂਰਾ, ਜਮਹੂਰੀ ਅਧਿਕਾਰ ਸਭਾ ਦੇ ਆਗੂ ਅਮਰਜੀਤ ਸਿੰਘ ਭੱਲਾ, ਤਰਕਸ਼ੀਲ ਸੁਸਾਇਟੀ ਆਗੂ ਸੁਮੀਤ ਸਿੰਘ, ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਬਾਰਡਰ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਰਤਨ ਸਿੰਘ ਰੰਧਾਵਾ ਅਤੇ ਪੰਜਾਬੀ ਸਾਹਿਤ ਸਭਾ ਚੋਗਾਂਵਾ ਦੇ ਪ੍ਰਧਾਨ ਧਰਵਿੰਦਰ ਔਲਖ ਆਦਿ ਵੱਲੋਂ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਗਿਆ।ਪ੍ਰੈਸ ਨੂੰ ਸਾਂਝੇ ਤੌਰ ਤੇ ਬਿਆਨ ਜਾਰੀ ਕਰਦੇ ਹੋਏ ਸੰਸਥਾਵਾਂ ਦੇ ਆਗੂਆਂ ਵੱਲੋਂ ਕਿਹਾ ਹੈ ਕਿ ਬੀਤੇ ਦਿਨੀ ਕਲ ਰਾਜ ਸਭਾ ਵਿੱਚ ਰਾਜ ਸਭਾ ਦੇ ਮੈਂਬਰ ਨਰੇਸ਼ ਗੁੁਜਰਾਲ ਵੱਲੋਂ ਦਿਆਲ ਸਿੰਘ ਕਾਲਜ ਦਾ ਮੁੱਦਾ ਉਠਾਉੁਣ ਤੇ ਐਚ. ਆਰ. ਡੀ. ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕੁੱਝ ਸਮੇਂ ਲਈ ਰੋਕ ਲਗਾ ਦਿੱਤੀ ਗਈ ਹੈ।ਗੁਜਰਾਲ ਨੇ ਕਿਹਾ ਕਿ ਪਰਉਪਕਾਰੀ ਦਿਆਲ ਸਿੰਘ ਮਜੀਠੀਆ ਨੇ ਆਪਣੀ ਸਾਰੀ ਜਾਇਦਾਦ ਅਤੇ ਜ਼ਿੰਦਗੀ ਸਿੱਖਿਆ ਦੇ ਲੇਖੇ ਲਾਈ ਸੀ ਅਤੇ ਉਨਾਂ ਨੇ ਕਈ ਕਾਲਜ ਅਤੇ ਸਕੂਲ ਖੋਲੇ।ਗੁਜਰਾਲ ਨੇ ਦੱਸਿਆ ਕਿ ਲਾਹੌਰ (ਪਾਕਿਸਤਾਨ) ਵਿੱਚ ਵੀ ਦਿਆਲ ਸਿੰਘ ਕਾਲਜ ਚੱਲ ਰਿਹਾ ਹੈ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media