Thursday, August 13, 2026

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਗੁਰਬਾਣੀ ਦਿਵਸ’ ਦਾ ਹਿੱਸਾ ਬਣਨ ਸੰਗਤਾਂ – ਲੌਂਗੋਵਾਲ

Gobind Singh Longowalਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਗੁਰਬਾਣੀ ਦਿਵਸ’ 22 ਦਸੰਬਰ ਨੂੰ ਮਨਾਇਆ ਜਾਵੇਗਾ।ਇਸ ਤਹਿਤ ਜਿਥੇ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਸਕੂਲਾਂ ਕਾਲਜਾਂ ਵਿਚ ਸਮਾਗਮ ਅਯੋਜਿਤ ਕਰਕੇ ਸਮੂਹਿਕ ਰੂਪ ਵਿਚ ਜਪੁਜੀ ਸਾਹਿਬ ਦੇ ਜਾਪ ਕੀਤੇ ਜਾਣਗੇ, ਉਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਹੱਕ ਸੱਚ ਅਤੇ ਧਰਮ ਦੀ ਰਖਵਾਲੀ ਲਈ ਆਪਣੀ ਸ਼ਹਾਦਤ ਦੇ ਕੇ ਸਾਡੇ ਲਈ ਮਾਰਗ ਦਰਸ਼ਨ ਦਿੱਤਾ ਹੈ, ਜਿਸ ਅਨੁਸਾਰ ਚੱਲਣਾ ਸਾਡਾ ਫ਼ਰਜ਼ ਹੈ।ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਕੁੱਝ ਸਮਾਂ ਕੱਢਣਾ ਹਰ ਸਿੱਖ ਦਾ ਪਰਮ ਧਰਮ ਕਰਤੱਵ ਹੈ ਅਤੇ ਹਰ ਸਿੱਖ ਨੂੰ ਚਾਹੀਦਾ ਹੈ ਕਿ ਸਾਹਿਬਜ਼ਾਦਿਆਂ ਨੂੰ ਸਮਰਪਿਤ ਗੁਰਬਾਣੀ ਦਿਵਸ ਦਾ ਹਿੱਸਾ ਬਣੇ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਤਿਕਾਰ ਭੇਟ ਕਰਨ ਲਈ ਹਰ ਸਾਲ 22 ਦਸੰਬਰ ਨੂੰ ਗੁਰਬਾਣੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply