ਪਠਾਨਕੋਟ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਬਲਾਕ ਪਠਾਨਕੋਟ ਵਿੱਚ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਮਿਤੀ 23 ਦਸੰਬਰ ਦਿਨ ਸ਼ੁਕਰਵਾਰ ਨੂੰ ਪਿੰਡ ਘਰੋਟਾ ਵਿੱਚ ਸਵੇਰੇ 11 ਵਜੇ ਬਾਵਾ ਨਾਗਾ ਮੰਦਿਰ ਵਿੱਚ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਬਲਾਕ ਪਠਾਨਕੋਟ ਵਿੱਚ ਪ੍ਰਤੀ ਹੈਕਟੇਅਰ ਕਣਕ ਦੀ ਪੈਦਾਵਾਰ ਵਿੱਚ ਵਾਧਾ ਕਰਨ ਲਈ ਕਣਕ ਦੀ ਕਟਾਈ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਬਲਾਕ ਪਠਾਨਕੋਟ ਦੇ ਸਮੂਹ ਪਿੰਡਾਂ ਦੇ ਕਿਸਾਨਾਂ ਤੱਕ ਕਿਸਾਨ ਸਿਖਲਾਈ ਕੈਂਪਾਂ, ਪਿੰਟ ਮੀਡੀਆ, ਸ਼ੋਸ਼ਲ ਮੀਡੀਆ (ਵਟਸਐਪ) ਰਾਹੀਂ ਫਸਲਾਂ ਦੀ ਕਾਸ਼ਤ ਸੰਬੰਧੀ ਸੁਧਰੀਆਂ ਨਵੀਨਤਮ ਤਕਨੀਕਾਂ ਪਹੁੰਚਾਈਆਂ ਜਾਣਗੀਆਂ।ਉਨਾਂ ਕਿਸਾਨਾਂ ਨੂੰ ਇਨਾਂ ਕੈਂਪਾਂ ਵਿੱਚ ਹੰੁਮ ਹਮਾ ਕੇ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋਣਾ ਚਾਹੀਦਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media