Sunday, August 16, 2026

ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਦਿਹਾੜੇ ਲਈ ਵਿਸ਼ੇਸ਼ ਰੇਲ ਗੱਡੀ ਪਟਨਾ ਸਾਹਿਬ ਲਈ ਰਵਾਨਾ

ਬਠਿੰਡਾ, ਮੁਕਤਸਰ, ਮਾਨਸਾ ਤੇ ਫਰੀਦਕੋਟ ਜਿਲਿਆਂ ਦੇ ਸ਼ਰਧਾਲੂ ਪਟਨਾ ਸਾਹਿਬ ਹੋਣਗੇ ਨਤਮਸਤਕ
ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਪੰਥ ਦੇ ਸਿਰਜਣਹਾਰ ਗੁਰੂ ਸੰਤ ਸਿਪਾਹੀ, ਦਸ਼ਮੇਸ਼ ਪਿਤਾ ਸ਼੍ਰੀ PPN2212201701ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਉਨਾਂ ਦੀ ਜਨਮ ਭੂਮੀ ਪਟਨਾ ਸਾਹਿਬ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਵਿਸ਼ੇਸ਼ ਰੇਲ ਗੱਡੀ ਨੂੰ ਸਵੇਰੇ ਬਠਿੰਡਾ ਦੇ ਰੇਲਵੇ ਸਟੇਸ਼ਨ ਤੋਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਝੰਡੀ ਦੇ ਕੇ ਰਵਾਨਾ ਕੀਤਾ।ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਬਠਿੰਡਾ,ਮਾਨਸਾ,ਮੁਕਤਸਰ ਅਤੇ ਫਰੀਦਕੋਟ ਜ਼ਿਲਿਆਂ ਦੇ ਗਏ ਕਰੀਬ 1512 ਸ਼ਰਧਾਲੂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ’ਤੇ ਉਨਾਂ ਦੀ ਜਨਮ ਭੂਮੀ ਤਖ਼ਤ ਸ਼੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣਗੇ।ਰੇਲ ਗੱਡੀ ਦੇ ਰਵਾਨਾ ਹੋਣ ਮੌਕੇ ਬਠਿੰਡਾ ਦੇ ਰੇਲਵੇ ਸਟੇਸ਼ਨ ’ਤੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਸਮੇਂ ਮਨਪ੍ਰੀਤ ਸਿੰਘ ਬਾਦਲ ਹਰੇਕ ਡੱਬੇ ਕੋਲ ਜਾ ਕੇ ਸ਼ਰਧਾਲੂਆਂ ਨੂੰ ਮਿਲੇ ਤੇ ਉਨਾਂ ਦੇ ਚੰਗੇ ਸਫ਼ਰ ਦੀ ਕਾਮਨਾ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351 ਸਾਲਾ ਪ੍ਰਕਾਸ਼ ਦਿਹਾੜੇ ’ਤੇ ਪੰਜਾਬ ਭਰ ਵਿਚੋਂ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਭੇਜੀਆਂ ਜਾ ਰਹੀਆਂ ਹਨ।ਉਨਾਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਤੇ ਮਨੁੱਖਤਾ ਦੀ ਰੱਖਿਆ ਲਈ ਸਾਰਾ ਪਰਿਵਾਰ ਹੀ ਕੁਰਬਾਨ ਕਰ ਦਿੱਤਾ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ’ਤੇ ਜਿੱਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਸਿਖਿਆਵਾਂ ’ਤੇ ਲੜੀਵਾਰ ਗੋਸ਼ਟੀਆਂ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ 24 ਦਸੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਤਖਤ ਸ਼੍ਰੀ ਕੇਸਗੜ ਸਾਹਿਬ ਨੇੜੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿਘ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਉੱਘੇ ਰਾਗੀ, ਢਾਡੀ, ਕੀਰਤਨੀਏ, ਕਵੀ ਤੇ ਵਿਦਵਾਨ ਗੁਰੂ ਸਾਹਿਬ ਦੇ ਜੀਵਨ ’ਤੇ ਚਾਨਣਾ ਪਾਉਣਗੇ।ਉਨਾਂ ਕਿਹਾ ਕਿ ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਗਏ ਬਠਿੰਡਾ, ਮਾਨਸਾ, ਮੁਕਤਸਰ ਅਤੇ ਫਰੀਦਕੋਟ ਜ਼ਿਲਿਆਂ ਦੇ ਕਰੀਬ 1512 ਸ਼ਰਧਾਲੂ ਤਖਤ ਸ਼੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ 26 ਦਸੰਬਰ ਨੂੰ ਪਟਨਾ ਸਾਹਿਬ ਤੋਂ ਪੰਜਾਬ ਲਈ ਰਵਾਨਾ ਹੋਣਗੇ। ਜੈਕਾਰਿਆਂ ਦੀ ਗੂੰਜ ਵਿਚ ਤਖਤ ਸ਼੍ਰੀ ਪਟਨਾ ਸਾਹਿਬ ਲਈ ਰਵਾਨਾ ਹੋਈ ਇਸ ਵਿਸ਼ੇਸ਼ ਰੇਲ ਗੱਡੀ ਮੌਕੇ ਸਾਬਕਾ ਵਿਧਾਇਕ ਮੁਹੰਮਦ ਸਦੀਕ, ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਮੁਕਤਸਰ ਦੇ ਕਾਂਗਰਸ ਆਗੂ ਗੁਰਮੀਤ ਸਿੰਘ ਖੁਡੀਆਂ, ਬਠਿੰਡਾ ਦਿਹਾਤੀ ਦੇ ਪ੍ਰਧਾਨ ਹਰਿੰਦਰ ਲਾਡੀ, ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ, ਆਈ.ਜੀ ਮੁਖਵਿੰਦਰ ਸਿੰਘ ਛੀਨਾ, ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਡਾ. ਸ਼ੇਨਾ ਅਗਰਵਾਲ ਤੋਂ ਇਲਾਵਾ ਬਠਿੰਡਾ ਦੇ ਕਾਂਗਰਸ ਦੇ ਆਗੂ ਰਾਜਨ ਗਰਗ, ਅਰੂਨ ਵਧਾਵਨ, ਕੇ.ਕੇ ਅਗਰਵਾਲ, ਪਵਨ ਮਾਨੀ, ਹਰਜੋਤ ਸਿੰਘ ਸਿੱਧੂ ਅਤੇ ਵੱਡੀ ਗਿਣਤੀ ਵਿਚ ਹੋਰ ਪਤਵੰਤੇ ਵੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply