ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਵਲੋਂ ਜ਼ਿਲਾ ਬਠਿੰਡਾ ’ਚ ਕੰਮ ਕਰ ਰਹੇ ਪ੍ਰਕਾਸ਼ਕਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਕਿਤਾਬਾਂ/ਮੈਗਜ਼ੀਨ ਛਾਪਣ ਉਪਰੰਤ ਇਕ ਮਹੀਨੇ ਦੇ ਅੰਦਰ-ਅੰਦਰ ਉਸ ਦੀਆਂ ਦੋ-ਦੋ ਕਾਪੀਆਂ ਅਧੀਨ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਨਿਆਂ ਅਤੇ ਜੇਲਾਂ ਵਿਭਾਗ ਪ੍ਰੈਸ-1 ਸਾਖ਼ਾ ਚੌਥੀ ਮੰਜਿਲ ਕਮਰਾ ਨੰਬਰ 39 ਪੰਜਾਬ ਸਿਵਲ ਸਕੱਤਰੇਤ ਚੰਡੀਗੜ ਭੇਜੀਆਂ ਜਾਣੀਆਂ ਯਕੀਨੀ ਬਨਾਉਣ।ਉਨਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਪ੍ਰੈਸ ਅਤੇ ਰਜਿਸਟਰੇਸ਼ਨ ਆਫ ਬੁੱਕਸ ਐਕਟ 1867 ਦੀ ਧਾਰਾ 16 ਦੇ ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media