ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰ ਿਸੁਖਮਨੀ ਸਾਹਿਬ ਸੇਵਾ ਸੁਸਾਇਟੀ
ਵਲੋਂ ਧਾਰਮਿਕ ਸਮਾਗਮ ਮੰਗਤ ਰਾਏ ਗੋਇਲ ਦੀ ਪੋਤਰੀ ਦੇ ਜਨਮ ਦਿਨ ਤੇ ਉਨਾਂ ਦੇ ਗ੍ਰਹਿ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਸੁਸਾਇਟੀ ਮੈਂਬਰਾਂ ਅਤੇ ਬੀਬੀ ਨਰਿੰਦਰਜੀਤ ਕੌਰ ਵੱਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਰਾਕੇਸ਼ ਸਿੰਘ, ਦਿਲਬਾਗ ਸਿੰਘ, ਜਰਨੈਲ ਸਿੰਘ, ਜੋਗਿੰਦਰ ਸਿੰਘ ਮੱਕੜ, ਬੇਅੰਤ ਸਿੰਘ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਗੁਰਦਰਸ਼ਨ ਸਿੰਘ, ਇੰਦਰਜੀਤ ਸਿੰਘ ਗੋਪੀ, ਗੁਰਇੰਦਰ ਸਿੰਘ ਆਦਿ ਮੈਂਬਰਾਂ ਨੇ ਵੀ ਭਾਗ ਲਿਆ।ਸੁਸਾਇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸਨਮਾਨਤ ਕੀਤਾ ਗਿਆ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media