Saturday, August 15, 2026

ਸ਼ਹੀਦੀ ਦਿਵਸ ਮੌਕੇ ਸਿਆਸੀ ਕਾਨਫ਼ਰੰਸਾਂ `ਤੇ ਰੋਕ ਦਾ ਫ਼ੈਸਲਾ ਸੁਆਗਤਯੋਗ ਪ੍ਰਿੰ. ਬਾਬੂ ਸਿੰਘ ਸੰਦੌੜ

ਸੰਦੌੜ, 22 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਮੌਕੇ ਸ਼ੀ੍ਰ ਫ਼ਤਿਹਗੜ ਸਾਹਿਬ ਵਿਖੇ ਸਿਆਸੀ Babu Singh Sandaurਕਾਨਫ਼ਰੰਸਾਂ `ਤੇ ਰੋਕ ਲਾਉਣ ਦੇ ਫ਼ੈਸਲੇ ਦਾ ਸੁਆਗਤ ਕਰਦਿਆਂ ਸੰਤ ਖ਼ਾਲਸਾ ਦਲ ਰਜਿ. ਪੰਜਾਬ ਅਤੇ ਸੰਤ ਬਾਬਾ ਅੱਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਬਾਬੂ ਸਿੰਘ ਸੰਦੌੜ ਨੇ ਕਿਹਾ ਕਿ ਇਹ ਫ਼ੈਸਲਾ ਇਤਿਹਾਸਕ ਹੈ ਇਸ ਫ਼ੈਸਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਉਹ ਧੰਨਵਾਦ ਕਰਦੇ ਹਨ। ਇੱਥੇ ਵਰਣਨ ਯੋਗ ਹੈ ਕਿ ਪ੍ਰਿੰਸੀਪਲ ਬਾਬੂ ਸਿੰਘ 2005 ਤੋਂ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਸ਼ੀ੍ਰ ਅੰਮਿ੍ਰਤਸਰ ਸਾਹਿਬ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਨੂੰ ਸ਼ਹੀਦੀ ਦਿਵਸ ਮੌਕੇ ਸਿਆਸੀ ਕਾਨਫ਼ਰੰਸਾਂ `ਤੇ ਰੋਕ ਲਗਵਾਉਣ ਲਈ ਚਿੱਠੀ ਪੱਤਰ ਰਾਹੀ ਬੇਨਤੀ ਕਰਦੇ ਆ ਰਹੇ ਹਨ। ਅੱਜ ਸੰਤ ਬਾਬਾ ਅਤਰ ਕਾਲਜ ਸੰਦੌੜ ਵਿਖੇ ਇੱਕ ਪੈੱ੍ਰਸ ਕਾਨਫ਼ਰੰਸ ਦੌਰਾਨ ਪਿ੍ਰੰਸੀਪਲ ਬਾਬੂ ਸਿੰਘ ਨੇ ਕਿਹਾ ਇਹ ਫ਼ੈਸਲਾ ਬਹੁਤ ਦੇਰ ਪਹਿਲਾਂ ਹੋ ਜਾਣਾ ਚਾਹੀਦਾ ਸੀ। ਉਨਾਂ ਕਿਹਾ ਕਿ ਸਾਹਿਬਜ਼ਾਦਿਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਨਜ਼ਰਅੰਦਾਜ਼ ਕਰ ਕੇ ਇਹ ਸਿਆਸੀ ਲੋਕ ਆਪਣੇ ਨਿੱਜੀ ਮਨਸੂਬਿਆਂ ਨੂੰ ਪੂਰਨ ਕਰਨ ਹਿੱਤ ਸਿਆਸੀ ਦੂਸ਼ਣਬਾਜ਼ੀ ਦਾ ਨਿੰਦਣਯੋਗ ਕਾਰਜ ਕਰਦੇ ਆ ਰਹੇ ਹਨ।ਜਿਸ ਨਾਲ ਸਮੂਹ ਨਾਨਕ ਲੇਵਾ ਸੰਗਤ ਦੇ ਹਿਰਦਿਆਂ ਨੂੰ ਭਾਰੀ ਦੁੱਖ ਮਹਿਸੂਸ ਹੋ ਰਿਹਾ ਸੀ ਅਤੇ ਸ਼ਹੀਦੀ ਦਿਵਸ ਮੌਕੇ ਸ੍ਰੀ ਫ਼ਤਿਹਗੜ ਸਾਹਿਬ ਵਿਖੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਤਮਸਤਕ ਹੋਣ ਆ ਰਹੀਆਂ ਸੰਗਤਾਂ ਨੂੰ ਇਨਾਂ ਲੀਡਰਾਂ ਕਾਰਨ ਆਉਣ ਜਾਣ ਵਿਚ ਵੀ ਭਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਉਨਾਂ ਕਿਹਾ ਕਿ ਸਾਨੂੰ ਸਭ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਾਰਥਿਕ ਸੇਧ ਲੈ ਕੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੀ ਨੀਤੀ ਨੂੰ ਅਪਣਾ ਕੇ ਜਬਰ ਜ਼ੁਲਮ ਦੇ ਖ਼ਿਲਾਫ਼ ਆਵਾਜ਼ ਨੂੰ ਬੁਲੰਦ ਕਰਨਾ ਚਾਹੀਦਾ ਹੈ। ਉਨਾਂ ਸਮੂਹ ਸੰਗਤਾਂ ਦਾ ਵੀ ਵਿਸ਼ੇਸ਼ ਕਰ ਕੇ ਧੰਨਵਾਦ ਕੀਤਾ ਜਿਨਾਂ ਇਸ ਮਹਾਨ ਉਪਰਾਲੇ ਲਈ ਆਪਣਾ ਕੀਮਤੀ ਅਤੇ ਵਿਸ਼ੇਸ਼ ਯੋਗਦਾਨ ਤਨ ਮਨ ਧਨ ਨਾਲ ਪਾਇਆ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply