Saturday, August 15, 2026

ਗੁਰਪੁਰਬ ਮਨਾਉਣ ਲਈ ਵਿਸ਼ੇਸ ਰੇਲ ਗੱਡੀ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਰਵਾਨਾ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲਵੇ ਸਟੇਸ਼ਨ ਤੋਂ ਵਿਖਾਈ ਝੰਡੀ
ਅੰਮਿ੍ਤਸਰ, 22 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ PPN2212201703ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀ ਰਵਾਨਾ ਕੀਤੀ ਗਈ।ਇਸ ਰੇਲ ਗੱਡੀ ਵਿਚ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਦੀ ਸੰਗਤ ਪਟਨਾ ਸਾਹਿਬ ਦੀ ਯਾਤਰਾ ਲਈ ਗਈ, ਜਿਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ।ਰੇਲ ਗੱਡੀ ਨੂੰ ਅੰਮਿ੍ਰਤਸਰ ਸਟੇਸ਼ਨ ਤੋਂ ਰਵਾਨਾ ਕਰਨ ਲਈ ਵਿਸ਼ੇਸ਼ ਤੌਰ ’ਤੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪੁੱਜੇ ਅਤੇ ਉਨਾਂ ਝੰਡੀ ਵਿਖਾ ਕੇ ਰੇਲ ਗੱਡੀ ਨੂੰ ਰਵਾਨਾ ਕੀਤਾ।ਸਿੱਧੂ ਰੇਲ ਗੱਡੀ ਵਿਚ ਬੈਠੇ ਸਾਰੇ ਯਾਤਰੀਆਂ ਨੂੰ ਮਿਲੇ ਅਤੇ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਿੱਧੂ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਾ ਹਨ, ਜਿੰਨਾਂ ਦੇ ਉਦਮ ਸਦਕਾ ਅੱਜ ਸੈਂਕੜੇ ਯਾਤਰੀ ਪੰਜਾਬ ਭਰ ਵਿਚੋਂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਸਥਾਨ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਹੇ ਹਨ।ਉਨਾਂ ਕਿਹਾ ਕਿ ਯਾਤਰੀਆਂ ਦੇ ਚਿਹਰੀਆਂ ਤੋਂ ਝਿਲਕਦੀ ਖੁਸ਼ੀ ਨਾਲ ਉਨਾਂ ਨੂੰ ਅਥਾਹ ਖੁਸ਼ੀ ਮਿਲੀ ਹੈ ਅਤੇ ਉਹ ਚਾਹੁੰਦੇ ਹਨ ਕਿ ਇਹ ਯਾਤਰਾ ਗੱਡੀ ਇਸੇ ਤਰਾਂ ਜਾਰੀ ਰਹੇ, ਤਾਂ ਜੋ ਸ਼ਰਧਾਲੂ ਆਪਣੇ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰ ਸਕਣ।ਉਨਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਜਿਨਾ ਨੇ ਸਾਰਾ ਸਰਬੰਸ ਕੌਮ ਲਈ ਵਾਰ ਦਿੱਤਾ, ਦੇ ਜਨਮ ਸਥਾਨ ’ਤੇ ਮੱਥਾ ਟੇਕਣਾ ਇਕ ਵੱਡਾ ਸੁਭਾਗ ਹੈ।ਸਿੱਧੂ ਨੇ ਦੱਸਿਆ ਕਿ ਅੱਜ ਇਸ ਰੇਲ ਗੱਡੀ ਵਿਚ 1470 ਯਾਤਰੀ ਪਟਨਾ ਸਾਹਿਬ ਲਈ ਰਵਾਨਾ ਹੋਏ ਹਨ ਅਤੇ ਇਸ ਯਾਤਰਾ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਲਈ ਵੱਖ-ਵੱਖ ਵਿਭਾਗਾਂ ਦੇ 42 ਅਧਿਕਾਰੀ ਵੀ ਰੇਲ ਗੱਡੀ ਨਾਲ ਗਏ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰਾਂ ਦੀ ਮੁਸ਼ਿਕਲ ਨਾ ਆਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਕਮਿਸ਼ਨਰ ਪੁਲਿਸ ਐਸ. ਸ੍ਰੀਵਾਸਤਵ, ਰੀਜਨਲ ਟਰਾਂਸਪੋਰਟ ਅਥਾਰਟੀ ਕਮਲਜੀਤ ਸਿੰਘ, ਐਸ.ਡੀ.ਐਮ ਰਜਤ ਉਬਰਾਏ, ਐਸ.ਡੀ.ਐਮ ਨਿਤੀਸ਼ ਸਿੰਗਲਾ, ਐਸ.ਡੀ.ਐਮ ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਮੈਡਮ ਅਲਕਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply