ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਬਟਾਲਾ ਰੋਡ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਹਿੰਦੂ ਨੇਤਾ ਵਿਪਨ ਸ਼ਰਮਾ ਮਾਮਲੇ
ਵਿੱਚ ਵਰਤੋਂ ਵਿੱਚ ਲਿਆਂਦੇ ਗਏ ਮੋਟਰਸਾਈਕਲ ਦੇ ਮਾਲਕ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਸਥਾਨਕ ਪੁਲਿਸ ਲਾਈਨ ਵਿਖੇ ਸੱਦੀ ਗਈ ਪ੍ਰੈਸ ਕਾਨਫਰੰਸ ਦੌਰਾਨ ਡੀ.ਸੀ.ਪੀ ਇਨਵੈਸਟੀਗੇਸ਼ਨ ਜਗਮੋਹਨ ਸਿੰਘ ਨੇ ਦੱਸਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਬਿਕਰਮਜੀਤ ਸਿੰਘ ਉਰਫ ਘੁੱਲਾ ਪੁੱਤਰ ਗੁਰਮੀਤ ਸਿੰਘ ਵਾਸੀ ਤੇਜ ਨਗਰ ਸੁਲਤਾਨਵਿੰਡ ਰੋਡ ਵਜੋਂ ਹੋਈ ਹੈ, ਜਿਸ ਦਾ ਮੋਟਰਸਾਈਕਲ ਪਹਿਲਾਂ ਹੀ ਬਰਾਮਦ ਹੋ ਚੁੱਕਾ ਹੈ।
ਡੀ.ਸੀ.ਪੀ ਇਨਵੈਸਟੀਗੇਸ਼ਨ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਖਿਲਾਫ ਪੁਲਿਸ ਵਲੋਂ ਐਲ.ਓ.ਸੀ ਜਾਰੀ ਕਰਵਾਇਆ ਗਿਆ ਸੀ।ਉਨਾਂ ਕਿਹਾ ਕਿ ਇਹ ਦੋਸ਼ੀ ਮੁੰਬਈ ਏਅਰਪੋਰਟ ਤੋਂ ਵਿਦੇਸ਼ ਭੱਜਣ ਦੀ ਫਰਾਕ ਵਿੱਚ ਸੀ ਕਿ ਮੁੰਬਈ ਏਅਰਪੋਰਟ ਤੋਂ ਮੁੰਬਈ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਦੋਸ਼ੀਆਂ ਨੂੰ ਭਜਾਉਣ ਵਾਲੀ ਕਾਰ ਬਰਾਮਦ ਕਰਕੇ ਕਾਰ ਮਾਲਕ ਵੀ ਗ੍ਰਿਫਤਾਰ ਕਰ ਲ਼ਿਆ ਗਿਆ ਸੀ।ਡੀ.ਸੀ.ਪੀ ਨੇ ਕਿਹਾ ਕਿ ਇਸ ਕੇਸ ਵਿੱਚ ਕੁੱਲ ਤਿੰਨ ਦੋਸ਼ੀ ਕਾਬੂ ਕੀਤੇ ਜਾ ਚੁੱਕੇ ਹਨ।ਉਨਾਂ ਦੱਸਿਆ ਕਿ ਮਾਨਯੋਗ ਅਦਾਲਤ ਪਾਸੋਂ ਦੋਸ਼ੀ ਦਾ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਦੌਰਾਨ ਉਸ ਪਾਸੋਂ ਉਕਤ ਮੁਕੱਦਮੇ ਸਬੰਧੀ ਗਹਿਰਾਈ ਨਾਲ ਪੁੱਛਗਿਛ ਕੀਤੀ ਜਾਵੇਗੀ।ਇਸ ਮੌਕੇ ਡੀ.ਸੀ.ਪੀ ਜਗਜੀਤ ਸਿੰਘ ਵਾਲੀਆ, ਚਰਨਜੀਤ ਸਿੰਘ, ਏ.ਸੀ.ਪੀ ਪ੍ਰਭਜੋਤ ਸਿੰਘ ਅਤੇ ਤੇਜਬੀਰ ਸਿੰਘ ਆਦਿ ਹਾਜਰ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media