ਅੰਮ੍ਰਿਤਸਰ 23 ਦਸੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਦੋ ਅਹਿਮ ਧਾਰਮਿਕ ਅਸਥਾਨਾਂ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮਿਤਸਰ ਅਤੇ ਤਖਤ
ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਚਕਾਰ ਹਵਾਈ ਸੇਵਾ ਦੀ ਸ਼ੁਰੂਆਤ ਏਅਰ ਇੰਡੀਆ ਵੱਲੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਤੋਂ ਸ਼ੁਰੂ ਕਰ ਦਿੱਤੀ ਗਈ ਹੈ।ਇਸ ਸੇਵਾ ਦੀ ਆਰੰਭਤਾ ਮੌਕੇ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਦੁਆਰਾ ਕੀਤੀ ਗਈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਅੱਜ ਹਵਾਈ ਸੇਵਾ ਸ਼ੁਰੂ ਹੋਣ ਨਾਲ ਸਿੱਖ ਸੰਗਤਾਂ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੇ ਨਾਲ-ਨਾਲ ਤਖ਼ਤ ਸ੍ਰੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੀਆਂ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਏਅਰ ਇੰਡੀਆ ਇਸ ਹਵਾਈ ਸੇਵਾ ਲਈ ਧੰਨਵਾਦ ਕੀਤਾ।ਉਨ੍ਹਾਂ ਮੰਗ ਕੀਤੀ ਕਿ ਸਿੱਖ ਸੰਗਤਾਂ ਦੀ ਮੰਗ ਅਨੁਸਾਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਵੀ ਹਵਾਈ ਸੇਵਾਵਾਂ ਦੀ ਸ਼ੁਰੂਆਤ ਕੀਤੀ ਜਾਵੇ।ਇਸ ਮੌਕੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ’ਤੇ ਏਅਰ ਇੰਡੀਆ ਦੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਐਡੀਸ਼ਨਲ ਮੈਨੇਜਰ ਸੁਖਬੀਰ ਸਿੰਘ, ਅੰਮ੍ਰਿਤਪਾਲ ਸਿੰਘ ਸੂਚਨਾ ਅਧਿਕਾਰੀ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media