ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ
ਕਾਲਜ ਚਵਿੰਡਾ ਦੇਵੀ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਜਿਸ ’ਚ ਚਵਿੰਡਾ ਦੇਵੀ ਦੇ ਪ੍ਰਿੰਸੀਪਲ ਡਾ. ਐੱਚ. ਬੀ. ਸਿੰਘ ਅਤੇ ਗਰਲਜ਼ ਸਕੂਲ ਦੇ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਦਿਆਂ ਦੀ ਦੇਸ਼, ਕੌਮ ਪ੍ਰਤੀ ਦਿੱਤੀ ਗਈ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਧਰਮ ਤੇ ਵਿਰਸੇ ਨਾਲ ਜੋੜਿਆ।
ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ’ਚ ਪਪਲਪ੍ਰੀਤ ਸਿੰਘ ਮਰੜੀ ਅਤੇ ਸਮਸ਼ੇਰ ਸਿੰਘ ਜੇਠੂਵਾਲ, ਵਜ਼ੀਰ ਸਿੰਘ ਮੂਧਲ ਉਚੇਚੇ ਤੌਰ ’ਤੇ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਿਧਾਂਤ ਅਤੇ ਖ਼ਾਲਸਾਈ ਫ਼ਲਸਫੇ ਦੇ ਨਾਲ ਜੋੜਣ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਦੇਣ ਲਈ ਪੁੱਜੇ।
ਇਸ ਮੌਕੇ ਬੋਲਦੇ ਹੋਏ ਕਾਲਜ ਪ੍ਰਿੰ. ਡਾ. ਐਚ.ਬੀ ਸਿੰਘ ਨੇ ਕਿਹਾ ਕਿ ਵਰਤਮਾਨ ਯੁੱਗ ਵਿੱਚ ਸਾਡੇ ਵਿਦਿਆਰਥੀਆਂ ਦੀ ਸਭ ਤੋਂ ਪ੍ਰਮੁੱਖ ਜਰੂਰਤ ਆਪਣੇ ਗੌਰਵਮਈ ਧਰਮ ਅਤੇ ਵਿਰਸੇ ਦੀਆਂ ਮੂਲ ਕਦਰਾਂ-ਕੀਮਤਾਂ ਅਨੁਸਾਰ ਆਪਣੇ ਜੀਵਨ ਨੂੰ ਢਾਲਣ ਦੀ ਹੈ।ਇਸ ਮੌਕੇ ਪੁੱਜੇ ਹੋਏ ਤਿੰਨਾਂ ਹੀ ਬੁਲਾਰਿਆਂ ਨੇ ਖ਼ਾਲਸਈ ਫ਼ਲਸਫੇ ਦੀਆਂ ਵੱਖ-ਵੱਖ ਤੁਕਾਂ ਰਾਹੀਂ ਵਿਦਿਆਰਥੀਆਂ ਨੂੰ ਖ਼ਾਲਸਾ ਪੰਥ ਦੇ ਗੌਰਵਮਈ ਵਿਰਸੇ ਨਾਲ ਜੋੜਿਆ।ਇਸ ਸਮੇਂ ਕਾਲਜ ਦੇ ਐਨ. ਐਸ. ਐਸ. ਵਿਭਾਗ ਦੇ ਇੰਚਾਰਜ ਪ੍ਰੋ. ਰਣਪ੍ਰੀਤ ਸਿੰਘ ਨੇ ਮਹਿਮਾਨਾਂ ਨੂੰ ਜਿੱਥੇ ਜੀ ਆਇਆਂ ਕਿਹਾ ਉੱਥੇ ਨਾਲ ਹੀ ਵਿਦਿਆਰਥੀਆਂ ਨੂੰ ਹੱਕ, ਸੱਚ ਦਾ ਸਹਾਰਾ ਲੈ ਕੇ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਮੂਹ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸਨ।
ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਾਗਪਾਲ ਨੇ ਵਿਦਿਆਰਥਣਾਂ ਨੂੰ ਵੱਡੇ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਜਾਣੂ ਕਰਵਾਉਂਦਿਆਂ ਸਿੱਖੀ ਬਾਣੇ ਅਤੇ ਬਾਣੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਵਿਦਿਆਰਥਣਾਂ ਨੇ ਸਾਕਾ ਚਮਕੌਰ ਅਤੇ ਸਾਕਾ ਸਰਹਿੰਦ ਨੂੰ ਕਾਵਿ ਰੂਪ ’ਚ ਪੇਸ਼ ਕੀਤਾ।ਇਸ ਮੌਕੇ ਉਕਤ ਕਾਲਜ ਤੇ ਸਕੂਲ ਵਿਖੇ ਸਮੂਹ ਸਟਾਫ਼ ਤੋਂ ਇਲਾਵਾ ਵਿਦਿਆਰਥੀ ਮੌਜ਼ੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media