ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਸੱਤ ਰੋਜ਼ਾ ਕੈਂਪ ਦੇ ਤੀਜੇ ਦਿਨ ਗੁਰੂ ਰਾਮਦਾਸ ਬਿਰਧ ਘਰ ਸੁਲਤਾਨਵਿੰਡ ਪਿੰਡ ਵਿਖੇ ਫੇਰਾ ਪਾਇਆ ਗਿਆ ਜਿਥੇ ਵਲੰਟੀਅਰਜ਼ ਵਲੋਂ ਬਜ਼ੁੱਰਗਾਂ ਨਾਲ ਮੁਲਾਕਾਤ ਕੀਤੀ ਗਈ।ਇਸ ਫੇਰੀ ਦਾ ਮੁੱਖ ਉਦੇਸ਼ ਬਜ਼ੱਰਗਾਂ ਦੀਆਂ ਲੋੜਾਂ ਨੂੰ ਪੂਰਾ ਕਰਨਾ ਅਤੇ ਉਹਨਾਂ ਦੇ ਉਦਾਸੀ ਦੇ ਪਲਾਂ ਨੂੰ ਘਟਾਉਣਾ ਸੀ।ਐਨ.ਐਸ.ਐਸ. ਵਿਭਾਗ ਦੇ ਅਧਿਆਪਕ ਅਤੇ ਵਲੰਟੀਅਰਜ਼ ਵਲੋਂ ਆਸ਼ਰਮ ਵਿਚ ਰਹਿੰਦੇ ਬਜ਼ੁੱਰਗਾਂ ਲਈ ਤੌਲੀਏ, ਦਾਲਾਂ ਅਤੇ ਫਲ ਆਦਿ ਭੇਂਟ ਕੀਤੇ ਗਏ।ਬਜ਼ੁੱਰਗਾਂ ਦੇ ਮਨੌਰੰਜਨ ਲਈ ਵਿਦਿਆਰਥੀਆਂ ਨੇ ਲੋਕ ਗੀਤ ਗਾਏ।ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਲੰਟੀਅਰਾਂ ਦੇ ਉਤਸ਼ਾਹ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਭ ਨੂੰ ਹਮੇਸ਼ਾਂ ਲੋਕ ਕਲਿਆਣ ਦੇ ਕੰਮਾਂ ਵਿਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ।ਇਸ ਮੌਕੇ ਸ਼੍ਰੀਮਤੀ ਸੁਰਭੀ ਸੇਠੀ, ਸ਼੍ਰੀਮਤੀ ਅਲਪਨਾ ਵਾਹੀ ਅਤੇ ਰਾਜਦੀਪ ਮਹਿਰਾ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …