ਜੰਡਿਆਲਾ ਗੁਰੂ, 23 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਅੱਜ ਗੁਰਦੁਆਰਾ ਸਿੰਘ ਸਭਾ ਬਾਜਾਰ ਕਸ਼ਮੀਰੀਆਂ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਗੱਡੀ ਵਿੱਚ ਸ਼ੁਸ਼ੋਭਿਤ ਕੀਤਾ ਗਿਆ ਜਦਕਿ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਪ ਸਿੰਘ ਮਲਹੋਤਰਾ ਵਲੋਂ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਨੂੰ ਰਵਾਨਾ ਕੀਤਾ।ਸੰਗਤ ਨੇ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ ਅਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਵਹਿਗੁਰੂ ਦਾ ਜਾਪ ਕਰਦੇ ਹੋਏ ਨਗਰ ਕੀਰਤਨ ਦੀ ਰੌਣਕ ਨੂੰ ਵਧਾਇਆ।ਸ਼ਹੀਦ ਬਾਬਾ ਦੀਪ ਸਿੰਘ ਜੀ ਗਤਕਾ ਅਖਾੜਾ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ ।ਨਗਰ ਕੀਰਤਨ ਦਾ ਵੱਖ-ਵੱਖ ਬਜਾਰਾਂ ਵਿਚ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਨੇ ਨਗਰ ਕੀਰਤਨ ਵਿਚ ਪਹੁੰਚ ਕੇ ਪੰਜ ਪਿਆਰਿਆਂ ਨੂੰ ਸਿਰਪਾਓ ਪਾਏ।ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ, ਜਿਥੇ ਸਕੂਲੀ ਬੱਚਿਆਂ ਅਤੇ ਹੋਰ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ ।
ਨਗਰ ਕੀਰਤਨ ਵਿੱਚ ਰਣਧੀਰ ਸਿੰਘ ਕੋਂਸਲਰ, ਅਮਰੀਕ ਸਿੰਘ ਪ੍ਰਧਾਨ ਇਨਕਮ ਟੈਕਸ ਬਾਰ ਐਸੋਸੀਏਸ਼ਨ, ਇੰਦਰ ਸਿੰਘ ਸਾਬਕਾ ਕੋਂਸਲਰ, ਵਰਦੀਪ ਸਿੰਘ, ਐਡਵੋਕੇਟ ਅਮਨਦੀਪ ਸਿੰਘ, ਮਨਮੋਹਨ ਸਿੰਘ, ਪ੍ਰਭਜੋਤ ਸਿੰਘ, ਪਰਮਦੀਪ ਸਿੰਘ ਪ੍ਰਧਾਨ ਗੁਰੂ ਮਾਨਿਓ ਗ੍ਰੰਥ ਸੇਵਕ ਸਭਾ, ਐਡਵੋਕੇਟ ਬਿਕਰਮ ਸਿੰਘ ਪ੍ਰਧਾਨ ਸੇਲ ਟੈਕਸ ਬਾਰ ਐਸੋਸੀਏਸ਼ਨ ਅੰਮ੍ਰਿਤਸਰ, ਪ੍ਰਤਾਪ ਸਿੰਘ, ਹਰਦੇਵ ਸਿੰਘ, ਅਵਤਾਰ ਸਿੰਘ, ਪਰਮਜੀਤ ਸਿੰਘ, ਤਰਲੋਚਨ ਸਿੰਘ,ਐਡਵੋਕੇਟ ਹਰਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਬਲਬੀਰ ਸਿੰਘ, ਸਰਬਜੋਤ ਸਿੰਘ, ਮਨਜਿੰਦਰ ਸਿੰਘ, ਹਰਅਮਰਪ੍ਰੀਤ ਸਿੰਘ, ਨਵਜੋਤ ਸਿੰਘ, ਅਵਨਿੰਦਰ ਸਿੰਘ, ਵੀਰ ਸਿੰਘ, ਅਮਰੀਕ ਸਿੰਘ, ਚਰਨਜੀਤ ਸਿੰਘ ਪ੍ਰਧਾਨ ਲੰਗਰ ਕਮੇਟੀ, ਹਰਸ਼ਪ੍ਰੀਤ ਸਿੰਘ ਅਤੇ ਸੰਗਤ ਦਾ ਠਾਠਾਂ ਮਾਰਦਾ ਇਕੱਠ ਸ਼ਾਮਲ ਸੀ। ਗੁਰਦੁਆਰਾ ਸਾਹਿਬ ਪਹੁੰਚਣ `ਤੇ ਲੰਗਰ ਅਤੁੱਟ ਵਰਤਾਇਆ ਗਿਆ ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media