ਚੌਂਕ ਮਹਿਤਾ, 23 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਥਾਣਾ ਮਹਿਤਾ ਦੀ ਪੁਲਸ ਨੇ ਦੋ ਵੱਖ-ਵੱਖ ਮੁਕੱਦਮਿਆਂ ‘ਚ ਨਸ਼ੀਲ਼ੀਆਂ ਗੋਲੀਆਂ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ।ਐਸ.ਐਚ.ਓ ਅਮੋਲਕ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ ਬਲਰਾਜ ਸਿੰਘ ਤੇ ਏ.ਐਸ.ਆਈ ਬਲਜੀਤ ਸਿੰਘ ਨੇ ਪਿੰਡ ਉਦੋਨੰਗਲ ਨਜ਼ਦੀਕ ਸੂਏ ਪੁੱਲ ਉਪਰ ਲਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, ਜਿਸ ਦੀ ਪਛਾਣ ਹਰਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਮਹਿਤਾ ਵਜੋਂ ਹੋਈ ਹੈ।ਜਦੋਂ ਕਿ ਦੂਸਰੇ ਮੁਕੱਦਮੇ ‘ਚ ਏ.ਐਸ.ਆਈ ਨਰੇਸ਼ ਕੁਮਾਰ ਨੇ ਊਧਮ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਔਲ਼ਖ ਚੱਕ ਥਾਣਾ ਅਜਨਾਲਾ ਨੂੰ ਪਿੰਡ ਮਹਿਸਮਪੁਰ ਦੀ ਡਰੇਨ ਕੋਲੋਂ ਕਾਬੂ ਕੀਤਾ ਹੈ।ਥਾਣਾ ਮਹਿਤਾ ਦੀ ਪੁਲਸ ਨੇ ਉਕਤ ਦੋਵਾਂ ਦੋਸ਼ੀਆਂ ਖਿਲਾਫ ਮੁਕੱਦਮੇ ਦਰਜ ਕਰ ਲਏ ਹਨ
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media