ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ੍ਰੀ ਗੁਰੂ ਸਿੰਘ ਸਭਾ (ਰਜਿ:) ਵਲੋ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ।ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਜਰਨਲ ਸਕੱਤਰ ਸੁਰਿਦਰ ਸਿੰਘ ਰੁਮਾਲਿਆਂ ਵਾਲੇ ਨੇ ਦੱਸਿਆ ਕਿ ਸ੍ਰੀ ਗੁਰੂ ਸਿੰਘ ਸਭਾ ਸ਼ੋ੍ਰਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਕਮੇਟੀ, ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ ਅਤੇ ਧਾਰਮਿਕ ਜਥੇਂਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ ਉਨਾਂ ਦੱਸਿਆ ਕਿ 25 ਦਸਬੰਰ ਨੂੰ ਸਥਾਨਕ ਭਾਈ ਵੀਰ ਸਿੰਘ ਹਾਲ ਤੋ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਇਕ ਵਿਸ਼ਾਲ ਪ੍ਰਭਾਤ ਫੇਰੀ ਵੀ ਕੱਢੀ ਜਾਵੇਗੀ।ਇਸੇ ਦਿਨ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਵਿਸ਼ੇਸ਼ ਦੀਵਾਨ ਵੀ ਸਜਾਇਆ ਜਾਵੇਗਾ।ਜਿਸ ਦੋਰਾਨ ਵੱਖ ਵੱਖ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਮੀਟਿੰਗ ਵਿੱਚ ਸਭਾ ਦੇ ਪ੍ਰਧਾਨ ਅਨੂਪ ਸਿੰਘ ਵਿਰਦੀ, ਰਣਬੀਰ ਸਿੰਘ ਚੋਪੜਾ ਚੇਅਰਮੈਨ ਗੁਰਪੁਰਬ ਸਬ ਕਮੇਟੀ, ਗੁਰਬਖਸ਼ ਸਿੰਘ ਬੇਦੀ ਅਤੇ ਹਰਮਨਜੀਤ ਸਿੰਘ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media