Wednesday, June 10, 2026

ਦਿੱਲੀ ਕਮੇਟੀ ਵੱਲੋਂ 351ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਦਾ ਆਯੋਜਨ

PPN2412201712  ਨਵੀਂ ਦਿੱਲੀ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪਟਨਾ ਸ਼ਹਿਰ ਦੀ ਉਸ ਪਵਿੱਤਰ ਧਰਤੀ ’ਤੇ ਹੋਇਆ ਜਿਥੇ ਸਮੁੱਚੀ ਲੋਕਾਈ ਵੱਲੋਂ ਪਿਛਲਾ 350ਵਾਂ ਪ੍ਰਕਾਸ਼ ਗੁਰਪੁਰਬ ਬੜੀ ਸ਼ਾਨੋ-ਸ਼ੌਕਤ ਨਾਲ ਵੱਡੇ ਪੱਧਰ ’ਤੇ ਮਨਾਇਆ ਗਿਆ ਸੀ, ਇਸ ਵਿੱਚ ਬਿਹਾਰ ਸਰਕਾਰ ਦਾ ਅਹਿਮ ਯੋਗਦਾਨ ਰਿਹਾ ਹੈ।ਇਹ ਅਸਥਾਨ ਜਿਥੇ ਅੱਜ ਸਿੱਖ ਪੰਥ ਦੇ ਪੰਜ ਤਖ਼ਤਾਂ ਤੋਂ ਇੱਕ ਹੈ, ਉਥੇ ਸਿੱਖੀ ਦੇ ਪ੍ਰਚਾਰ ਖੇਤਰ ਦਾ ਅਹਿਮ ਕੇਂਦਰ ਵੀ ਹੈ।ਇਹ ਵਿਚਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਿਤਾ ਦੇ 351ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧੀ ਨਗਰ ਕੀਰਤਨ ਸ਼ੁਰੂ ਹੋਣ ਤੋਂ ਪਹਿਲਾਂ ਗੁਰੂ ਜੀ ਨੂੰ ਅਕੀਦਾ ਪੇਸ਼ ਕਰਦਿਆਂ ਹੋਇਆਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸੰਗਤਾਂ ਨਾਲ ਸਾਂਝੇ ਕੀਤੇ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਾਇੰਟ ਸਕੱਤਰ ਅਮਰਜੀਤ ਸਿੰਘ ਫਤਿਹ ਨਗਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਧਰਮਾਂ ਨੂੰ ਪਿਆਰ ਕਰਨ ਵਾਲੇ ਗੁਰੂ ਗੋਬਿੰਦ ਸਿੰਘ ਜੀ ਜਿਥੇ ਸਹਿਜ, ਨੇਕੀ, ਸਚਾਈ, ਅਣਖ ਅਤੇ ਸ਼ਕਤੀ ਦੇ ਸੋਮੇ ਸਨ, ਉਥੇ ਉਹ ਕਥਨੀ ਤੇ ਕਰਨੀ ਦੇ ਸੂਰੇ ਸਨ।ਉਹ ਅਜਿਹੇ ਦ੍ਰਿੜ ਨਿਸਚੇ ਵਾਲੇ ਨਿਰਭਉ ਯੋਧੇ, ਚੜ੍ਹਦੀ ਕਲਾ ਦੇ ਪੁੰਜ ਸਨ ਜਿਨ੍ਹਾਂ ਦਾ ਸਾਰਾ ਜੀਵਨ ਜ਼ੁਲਮਾਂ, ਅੱਤਿਆਚਾਰਾਂ ਅਤੇ ਅਸਹਿਣਸ਼ੀਲਤਾ ਦੇ ਵਿਰੁੱਧ ਸੰਘਰਸ਼ ਕਰਦਿਆਂ ਬੀਤਿਆ, ਭਾਵੇਂ ਇਸ ਕਾਰਜ ਨੂੰ ਨਿਭਾਉਣ ਵਾਸਤੇ ਉਨਾਂ ਨੂੰ ਆਪਣਾ ਸਰਬੰਸ ਸ਼ਹੀਦ ਕਰਾਉਣਾ ਪਿਆ, ਪਰ ਉਨ੍ਹਾਂ ਨੇ ਹਰ ਕਰਤਵ ਨੂੰ ਸਵੈਵਿਸ਼ਵਾਸ, ਸਵੈਮਾਨ ਅਤੇ ਅਣਖ ਨਾਲ ਨਿਭਾਇਆ। PPN2412201713ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 351ਵੇਂ ਪ੍ਰਕਾਸ਼ ਗੁਰਪੁਰਬ ਦੇ ਉਪਲਕਸ਼ ’ਚ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋ ਕੇ ਦਿੱਲੀ ਦੇ ਅਨੇਕਾਂ ਬਜ਼ਾਰਾਂ, ਰਸਤਿਆਂ, ਤਾਲਕਟੋਰਾ ਰੋਡ, ਸ਼ੰਕਰ ਰੋਡ, ਰਾਜਿੰਦਰ ਨਗਰ, ਪਟੇਲ ਨਗਰ, ਸ਼ਾਦੀਪੁਰ ਡਿਪੂ, ਮੋਤੀ ਨਗਰ, ਕੀਰਤੀ ਨਗਰ, ਰਮੇਸ਼ ਨਗਰ, ਰਾਜਾ ਗਾਰਡਨ, ਰਾਜੌਰੀ ਗਾਰਡਨ, ਟੈਗੋਰ ਗਾਰਡਨ, ਸ਼ੁਭਾਸ਼ ਨਗਰ ਮੋੜ, ਤਿਲਕ ਨਗਰ ਤੇ ਜੇਲ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਏ ਬਲਾਕ ਫਤਿਹ ਨਗਰ ਵਿਖੇ ਪੁੱਜਾ।
ਇਸ ਮੌਕੇ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ, ਮੈਂਬਰ ਜਥੇਦਾਰ ਅਵਤਾਰ ਸਿੰਘ ਹਿਤ, ਚਮਨ ਸਿੰਘ ਸਾਹਿਬਪੁਰਾ, ਮਨਮੋਹਨ ਸਿੰਘ, ਹਰਵਿੰਦਰ ਸਿੰਘ ਕੇ.ਪੀ, ਡਾ. ਨਿਸ਼ਾਨ ਸਿੰਘ ਮਾਨ, ਦਲਜੀਤ ਸਿੰਘ ਸਰਨਾ, ਅਮਰਜੀਤ ਸਿੰਘ ਪਿੰਕੀ, ਪਰਮਜੀਤ ਸਿੰਘ ਚੰਢੋਕ, ਭੁਪਿੰਦਰ ਸਿੰਘ ਭੁੱਲਰ, ਗੁਰਮੀਤ ਸਿੰਘ ਭਾਟੀਆ, ਮਹਿੰਦਰ ਸਿੰਘ ਭੁੱਲਰ, ਰਵਿੰਦਰ ਸਿੰਘ ਸਵੀਟਾ, ਸਵਰਨ ਸਿੰਘ ਬਰਾੜ, ਮਨਜੀਤ ਸਿੰਘ ਔਲਖ, ਵਿਕਰਮ ਸਿੰਘ ਰੋਹਿਣੀ, ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰਪਾਲ ਸਿੰਘ ਮੋਤੀ ਨਗਰ, ਵਿਕਰਮ ਸਿੰਘ ਲਾਜਪਤ ਨਗਰ, ਸਬਕਾ ਮੈਂਬਰ ਰਵਿੰਦਰ ਸਿੰਘ ਖੁਰਾਣਾ, ਕੈਪਟਨ ਇੰਦਰਜੀਤ ਸਿੰਘ, ਸਮਰਦੀਪ ਸਿੰਘ ਸੰਨੀ ਸਮੇਤ ਹੋਰ ਮੈਂਬਰ ਤੇ ਪੱਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।
ਨਗਰ ਕੀਰਤਨ ਵਿੱਚ ਸੱਜੀ ਹੋਈ ਗੱਡੀ ਵਿੱਚ ਨਗਾਰਾ, ਬੈਂਡ ਵਾਜੇ, ਗੁਰੂ ਮਹਾਰਾਜ ਦੀਆਂ ਲਾਡਲੀਆਂ ਫੌਜਾਂ (ਨਿਹੰਗ ਸਿੰਘ), ਸਮੂਹ ਖਾਲਸਾ ਸਕੂਲਾਂ, ਕਾਲਜਾਂ ਦੇ ਬੱਚੇ ਬੈਂਡ ਵਾਜਿਆਂ ਸਮੇਤ ਜਿਥੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ, ਉਥੇਸ਼ਸਤਰ ਵਿਦਿਆ ਦਲ ਦੇ ਗਤਕਈ ਅਖਾੜੇ ਸ਼ਸਤਰਾਂ ਰਾਹੀਂ ਆਪਣੀ ਕਲਾ ਦੇ ਜੌਹਰ ਦਿਖਾ ਰਹੇ ਸਨ।ਨਗਰ ਕੀਰਤਨ ਵਿੱਚ ਸ਼ਬਦੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਸੇਵਕ ਜੱਥਿਆਂ ਜਿਸ ਵਿੱਚ ਝਾੜੂ ਸੇਵਕ ਜਥੇ, ਛਬੀਲ ਵਾਲੇ ਜਥੇ ਤੋਂ ਇਲਾਵਾ ਐਂਬੂਲੈਂਸ ਬ੍ਰੀਗੇਡ ਨੇ ਵੀ ਬਾਖੂਬੀ ਸੇਵਾ ਨਿਭਾਈ। ਰਸਤੇ ਵਿੱਚ ਜਗ੍ਹਾ-ਜਗ੍ਹਾ ਸੰਗਤਾਂ ਗੁਰੂ ਮਹਾਰਾਜ ਦੇ ਦਰਸ਼ਨਾਂ ਲਈ ਖੜੀਆਂ ਸਨ ਤੇ ਸੰਗਤਾਂ ਵੱਲੋਂ ਗੁਰੂ ਮਹਾਰਾਜ ਦੇ ਸਵਾਗਤ ਲਈ ਸਵਾਗਤੀ ਗੇਟ ਬਨਾਏ ਗਏ ਸਨ ਤੇ ਹਰ ਥਾਂ ਗੁਰੂ ਕਾ ਲੰਗਰ ਅਤੁੱਟ ਵਰਤ ਰਿਹਾ ਸੀ।PPN2412201714
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਮਿਤੀ 25 ਦਸੰਬਰ 2017 ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਤੇ ਢਾਡੀ ਜੱਥੇ ਤੇ ਕਥਾਵਾਚਕ ਸ਼ਬਦ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply