Friday, July 24, 2026

ਗੁਰਦੁਆਰਾ ਗੁਰੂਆਣਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ

PPN2412201715ਚੌਂਕ ਮਹਿਤਾ, 24 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ )- ਦਸਮ ਪਾਤਸ਼ਾਹੀ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂਆਣਾ ਸਾਹਿਬ ਪਾਤਸ਼ਾਹੀ ਛੇਵੀਂ ਵੈਰੋਨੰਗਲ ਤੋਂ ਸਜਾਏ ਗਏ ਨਗਰ ਕੀਰਤਨ ਦਾ ਚੋਕ ਮਹਿਤਾ ਵਿਖੇ ਪੁੱਜਣ ‘ਤੇ ਇਲਾਕਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਦਮਦਮੀ ਟਕਸਾਲ ਜਥਾ ਭਿੰਡਰਾਂ ਵੱਲੋਂ ਬਾਬਾ ਬੋਹੜ ਸਿੰਘ ਨੇ ਸੁੰਦਰ ਪਾਲਕੀ ਸਾਹਿਬ ‘ਚ ਸ਼ੁਸ਼ੋਭਿਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਕਸ਼ਮੀਰ ਸਿੰਘ ਬਰਿਆਰ, ਗੁਰਦੁਆਰਾ ਮੈਨੇਜਰ ਸੁਖਵਿੰਦਰ ਸਿੰਘ ਭਾਮ, ਹੈਡ ਗ੍ਰੰਥੀ ਬਾਬਾ ਬਲਬੀਰ ਸਿੰਘ, ਗ੍ਰੰਥੀ ਜਸਵੰਤ ਸਿੰਘ, ਗ੍ਰੰਥੀ ਰਾਮ ਸਿੰਘ, ਸਰਪੰਚ ਸੁਖਦੇਵ ਸਿੰਘ, ਜੋਗਾ ਸਿੰਘ ਵੈਰੋਨੰਗਲ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply