Wednesday, June 10, 2026

ਪਟਨਾ ਸਾਹਿਬ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਦੇਖਿਆਂ ਹੀ ਬਣਦਾ ਸੀ ਵਿਸ਼ਾਲ ਨਗਰ ਕੀਰਤਨ ਦੌਰਾਨ ਸੰਗਤ ਦੀ ਸ਼ਰਧਾ ਤੇ ਉਤਸ਼ਾਹ

PPN2412201716ਪਟਨਾ ਸਾਹਿਬ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 351ਵਂੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਅਲੌਕਿਕ ਨਗਰ ਕੀਰਤਨ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਵਅਰਾ ਗਊਘਾਟ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ।ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਸੀਸ ’ਤੇ ਸ਼ੁਸ਼ੋਭਿਤ ਕੀਤਾ ਗਿਆ ਸੀ। ਜਿਸ ਨੂੰ ਚੌਰ ਸਾਹਿਬ ਦੀ ਸੇਵਾ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਨਿਭਾਈ ਗਈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਕੇਂਦਰੀ ਮੰਤਰੀ ਸੁਰਿੰਦਰਜੀਤ ਸਿੰਘ ਆਹਲੂਵਾਲੀਆ ਅਤੇ ਪੰਥ ਦੇ ਵਿਦਵਾਨ ਗਿਆਨੀ ਪਿੰਦਰਪਾਲ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਸੰਤ ਬਲਬੀਰ ਸਿੰਘ ਸੀਚੇਵਾਲ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ, ਬਾਬਾ ਅਵਤਾਰ ਸਿੰਘ ਸੁਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੀ ਮੌਜੂਦ ਸਨ।10 ਕਿਲੋਮੀਟਰ ਲੰਮੇ ਨਗਰ ਕੀਰਤਨ ਦੌਰਾਨ ਸੰਗਤ ਦੀ ਸ਼ਰਧਾ ਅਤੇ ਉਤਸ਼ਾਹ ਦੇਖਿਆਂ ਹੀ ਬਣਦਾ ਸੀ।ਸਕੂਲਾਂ ਦੇ ਹਜ਼ਾਰਾਂ ਬੱਚੇ, ਬੱਚੀਆਂ ਦੇ ਬੈਡ, ਬਿਹਾਰ ਦੀਆਂ ਸਮਾਜ ਸੇਵੀ ਜਥੇਬੰਦੀਆਂ, ਸਮੂਹ ਧਰਮਾਂ ਦੀਆਂ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਸਮੇਤ ਨਗਰ ਕੀਰਤਨ ਵਿੱਚ ਹਾਜ਼ਰ ਲੱਖਾਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ।ਸੰਗਤਾਂ ਵਲੋਂ ਪਾਲਕੀ ਸਾਹਿਬ ਨੂੰ ਆਪਣੇ ਹੱਥਾਂ ’ਚ ਚੁੱਕ ਕੇ ਲਿਜਾਇਆ ਜਾ ਰਿਹਾ ਸੀ।ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰੀਆਂ ਵਲੋਂ ਕਤਾਰਾਂ ਬੰਨ੍ਹ ਕੇ ਉਡੀਕਣ ਤੋਂ ਇਲਾਵਾ ਫੁੱਲਾਂ ਦੀ ਵਰਖਾ ਕੀਤਾ ਜਾ ਰਿਹਾ ਸੀ ਉਥੇ ਗੁਰੂ ਸਾਹਿਬ ਦੇ ਸਰੂਪ ਵਾਲੇ ਵੱਡੇ ਵੱਡੇ ਆਲੀਸ਼ਾਨ ਗੇਟ ਅਦਭੁੱਤ ਨਜ਼ਾਰਾ ਪੇਸ਼ ਕਰ ਰਿਹਾ ਸੀ। ਨਗਰ ਕੀਰਤਨ ਦੀ ਸਮਾਪਤੀ ਰਾਤ ਅੱਠ ਵਜੇ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਹੋਈ।
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦੀ ਕਥਾ ਅੱਜ ਸ਼ਾਮ 8 ਤੋਂ 9 ਵਜੇ ਤਕ ਤਖ਼ਤ ਸਾਹਿਬ ਵਿਖੇ ਕੀਤੀ ਗਈ।ਜਿਸ ਦੌਰਾਨ ਉਹਨਾਂ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਕਈ ਪਹਿਲੂਆਂ ’ਤੇ ਰੌਸ਼ਨੀ ਪਾਉਂਦਿਆਂ ਸੰਗਤ ਨੂੰ ਅੰਮ੍ਰਿਤ ਛਕਣ ਅਤੇ ਗੁਰੂ ਵਾਲੇ ਬਣਨ ਪ੍ਰਤੀ ਪ੍ਰੇਰਿਆ।ਇਸੇ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਚਲਦਾ ਰਿਹਾ। ਬਾਬਾ ਲਾਭ ਸਿੰਘ ਕਿਲਾ ਅਨੰਦਗੜ੍ਹ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਬਾਬਾ ਪ੍ਰਦੀਪ ਸਿੰਘ ਬੋਰੇਵਾਲ ਅਤੇ ਗੁਰੂ ਕੇ ਬਾਗ ਵਿਖੇ ਨਿਹੰਗ ਸਿੰਘਾਂ ਵਲੋਂ ਲੰਗਰ ਦੀ ਸੇਵਾ ਨਿਭਾਈ ਗਈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply