ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਗੁਰੂ ਗੋਬਿੰਦ ਸਿੰਘ ਨਰਸਿੰਗ ਟਰੇਨਿੰਗ ਸੈਂਟਰ ਦੇ ਐਮ.ਡੀ ਸਿਮਰਨਜੀਤ ਸਿੰਘ ਰੰਧਾਵਾ ਦੇ ਨੌਜਵਾਨ ਚਚੇਰੇ ਭਰਾ ਮਨਦੀਪ ਸਿੰਘ ਸਪੁੱਤਰ ਦਿਲਬਾਗ ਸਿੰਘ ਜਿਸ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਹਨਾਂ ਦੇ ਗ੍ਰਹਿ ਪਾਏ ਗਏ।ਜਿਸ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਥਾਨਕ ਬਾਬਾ ਸੇਵਾ ਸਿੰਘ ਹਾਲ ਵਿਖੇ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਸਵ: ਮਨਦੀਪ ਸਿੰਘ ਦੀ ਆਤਮਿਕ ਸਾਂਤੀ ਲਈ ਅਰਦਾਸ ਕੀਤੀ ਗਈ ਇਸ ਸਰਧਾਂਜਲੀ ਸਮਾਗਮ ਵਿੱਚ ਵੱਡੀ ਗਿਣਤੀ `ਚ ਰਿਸ਼ਤੇਦਾਰਾਂ ਤੇ ਸਾਕ ਸਬੰਧੀਆਂ ਤੋਂ ਇਲਾਵਾ ਸ਼੍ਰੌਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਕੌਂਸਲਰ ਸ਼ਲਿੰਦਰ ਸਿੰਘ ਸ਼ੈਲੀ, ਮਿਲਾਪ ਸਿੰਘ ਸਾਬਕਾ ਡਾਇਰੈਕਟਰ, ਗੁਰਮੇਜ਼ ਬੱਬੀ ਸਾਬਕਾ ਕੌਸਲਰ, ਚਰਨਦੀਪ ਸਿੰਘ ਬੱਬਾ, ਮਨਦੀਪ ਸਿੰਘ ਮੰਨਾ, ਮਨਜੀਤ ਸਿੰਘ, ਸੰਦੀਪ ਸਿੰਘ, ਕਸ਼ਮੀਰ ਸਿੰਘ, ਲਾਇਨ ਜਗਮੋਹਨ ਸਿੰਘ ਦੂਆ, ਨੰਬਰਦਾਰ ਜਸਬੀਰ ਸਿੰਘ, ਸਰਵਨ ਕੁਮਾਰ, ਕਾਮਰੇਡ ਬੂਟਾ ਰਾਮ, ਨੰਬਰਦਾਰ ਜੋਗਾ ਸਿੰਘ, ਜਥੇਦਾਰ ਬਚਿਤਰ ਸਿੰਘ, ਐਡਵੋਕੇਟ ਡੀ.ਐਸ ਪਦਮ, ਵਿਜੇ ਕੁਮਾਰ, ਰਮਨਦੀਪ ਸਿੰਘ, ਕੇਵਲ ਕ੍ਰਿਸ਼ਨ ਆਦਿ ਨੇ ਸਮੂਲੀਅਤ ਕਰਕੇ ਦਿਲਬਾਗ ਸਿੰਘ ਅਤੇ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media