Tuesday, August 11, 2026

ਮੀਜ਼ਲ ਅਤੇ ਰੁਬੇਲਾ ਵੈਕਸੀਨ ਮੁਹਿੰਮ ਅਧੀਨ ਸਿਵਲ ਸਰਜਨ ਨੇ ਕੀਤੀ ਵਿਸ਼ੇਸ਼ ਮੀਟਿੰਗ

ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਡਾ. ਨਰੇਸ਼ ਕਾਂਸਰਾ ਸਿਵਲ ਸਰਜਨ ਪਠਾਨਕੋਟ ਨੇ ਮੀਜਲ ਅਤੇ ਰੁਬੇਲਾ ਵੈਕਸੀਨੇਸ਼ਨ ਮੁਹਿੰਮ ਅਧੀਨ ਇੱਕ ਵਿਸ਼ੇਸ਼ ਮੀਟਿੰਗ ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਕੀਤੀ।ਇਸ ਮੀਟਿੰਗ ਵਿੱਚ ਜਿਲਾ ਸਿਹਤ ਪ੍ਰੋਗਰਾਮ ਅਫਸਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਬੀ.ਈ.ਈ, ਐਲ.ਐਚ.ਵੀ ਅਤੇ  ਏ.ਐਨ.ਐਮ ਆਦਿ ਹਾਜਰ ਹੋਏ।ਮੀਟਿੰਗ ਦੋਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਕਾਂਸਰਾ ਨੇ ਦੱਸਿਆ ਕਿ ਇਸ ਮੁਹਿੰਮ ਦੋਰਾਨ 9 ਮਹੀਨੇ ਤੋਂ 15 ਸਾਲ ਦੀ ਉਮਰ ਤੱਕ ਦੇ ਸਾਰੇ ਬੱਚਿਆਂ ਦਾ ਟੀਕਾਕਰਣ ਕੀਤਾ ਜਾਵੇਗਾ, ਜਿਸ ਦੋਰਾਨ ਘਰਾਂ ਵਿੱਚ ਰਹਿਣ ਵਾਲੇ, ਆਂਗਣਵਾੜੀ, ਸਰਕਾਰੀ ਸਕੂਲ ਅਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਦਾ ਘਰਾਂ ਅਤੇ ਸਕੂਲਾਂ ਵਿੱਚ ਜਾ ਕੇ ਟੀਕਾਕਰਣ ਕੀਤਾ ਜਾਵੇਗਾ।ਇਸ ਤੋ ਇਲਾਵਾ ਟੀਕਾਕਰਣ ਲਈ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।ਇਸ ਮੋਕੇ ਜਿਲਾ ਟੀਕਾਕਰਣ ਅਫਸਰ ਡਾ. ਕਿਰਨ ਬਾਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ‘ਚ ਜਾ ਕੇ ਉਕਤ ਉਮਰ ਦੇ ਬੱਚਿਆਂ ਦੀ ਸੂਚੀ ਤਿਆਰ ਕਰਨ।ਉਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਇਸ ਮੁਹਿੰਮ ਨੂੰ ਕਾਮਯਾਬ ਕੀਤਾ ਜਾਵੇਗਾ।ਉਨਾਂ ਇਹ ਵੀ ਕਿਹਾ ਕਿ 28 ਜਨਵਰੀ 2018 ਨੂੰ ਨੈਸ਼ਨਲ ਪਲਸ ਪੋਲਿਊ ਪ੍ਰੋਗਰਾਮ ਵੀ ਹੋਣ ਜਾ ਰਿਹਾ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply