Sunday, August 9, 2026

ਕੇ.ਸੀ.ਜੀ.ਸੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ 351 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 26 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351 ਸਾਲਾ ਪ੍ਰਕਾਸ਼ PPN2612201707ਪੁਰਬ ਅੱਜ ਖਾਲਸਾ ਕਾਲਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ‘ਤਹੀ ਪ੍ਰਕਾਸ਼ ਹਮਾਰਾ ਭਯੋ, ਪਟਨਾ ਸਹਰ ਵਿਖੈ ਭਾਵ ਲਯੋ, ‘ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’ ਸ਼ਬਦ ਗਾਇਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਦੌਰਾਨ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ ਨੇ ਹਾਜ਼ਰ ਸਮੂੰਹ ਸੰਗਤ ਨੂੰ ਵਧਾਈ ਦਿੰਦਿਆ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦੇਸ਼ ਕੌਮ ਲਈ ਦਿੱਤੀ ਗਈ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਲਗੀਧਰ ਪਿਤਾ ਨੇ ਜ਼ੁਲਮ ਦੇ ਖਾਤਮੇ ਅਤੇ ਕੌਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਸਾਡੀ ਨੌਜਵਾਨ ਪੀੜ੍ਹੀ ਨੂੰ ਦਸਮ ਪਿਤਾ ਦੀਆਂ ਜੀਵਨ, ਇਤਿਹਾਸ ਅਤੇ ਸਿੱਖਿਆਵਾਂ ਨੂੰ ਅਪਨਾਕੇ ਸਵੈਮਾਨ ਨਾਲ ਜੀਉਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦਾ ਇਤਿਹਾਸ ਵਿਸ਼ਵ ਭਰ ਲਈ ਪ੍ਰੇਰਣਾਦਾਇਕ ਹੈ। ਇਸ ਮੌਕੇ ਉਨ੍ਹਾਂ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਮੁੱਖੀ ਡਾ. ਕੁਲਦੀਪ ਸਿੰਘ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ। ਉਪਰੰਤ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ।ਇਸ ਮੌਕੇ ਮੰਨਨ ਨੇ ਖ਼ਾਲਸਾ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਡੀਨ ਅਕਾਦਮਿਕ ਡਾ. ਰਘਬੀਰ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪਿ੍ਰੰਸੀਪਲ ਜਸਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਪਿ੍ਰੰਸੀਪਲ ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪਿ੍ਰੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪਿ੍ਰੰ: ਨਾਨਕ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖਾਲਸਾ ਕਾਲਜ ਪਬਲਿਕ ਸਕੂਲ ਹੇਰ ਪਿ੍ਰੰਸੀਪਲ ਗੁਰਿੰਦਰਜੀਤ ਕੰਬੋਜ, ਕੌਂਸਲ ਦੇ ਅੰਡਰ ਸੈਕਟਰੀ ਡੀ. ਐਸ ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply