ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਬਾਣੀ ਦੇ ਵਿਆਖਿਆਕਾਰ ਵਜੋਂ ਸਿੱਖ ਜਗਤ ਅੰਦਰ ਵਿਸ਼ੇਸ਼ ਸਨਮਾਨ ਰੱਖਦੇ ਪ੍ਰੋ. ਸਾਹਿਬ ਸਿੰਘ ਦੇ ਸਪੁੱਤਰ ਅਤੇ ਅੱਖਾਂ ਦੇ
ਪ੍ਰਸਿੱਧ ਸਰਜਨ ਡਾ. ਦਲਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਦਲਜੀਤ ਸਿੰਘ ਨੇ ਜਿਥੇ ਅੱਖਾਂ ਦੇ ਡਾਕਟਰ ਵਜੋਂ ਨਾਮ ਕਮਾਇਆ, ਉਥੇ ਹੀ ਉਹ ਆਪਣੀਆਂ ਲਿਖਤਾਂ ਰਾਹੀਂ ਸਮਾਜ ਨੂੰ ਸੇਧ ਵੀ ਦਿੰਦੇ ਰਹੇ।ਉਨ੍ਹਾਂ ਨੇ ਆਪਣੇ ਪਿਤਾ ਪ੍ਰੋ. ਸਾਹਿਬ ਸਿੰਘ ਤੋਂ ਚੰਗੇ ਜੀਵਨ ਸੰਸਕਾਰ ਪ੍ਰਾਪਤ ਕਰ ਕੇ ਲੋਕ ਭਲਾਈ ਦੇ ਕਾਰਜਾਂ ਨੂੰ ਅਪਨਾਇਆ।ਡਾ. ਦਲਜੀਤ ਸਿੰਘ ਨੇ ਅੱਖਾਂ ਦੇ ਸਰਜਨ ਵਜੋਂ ਕਾਰਜਸ਼ੀਲ ਰਹਿੰਦਿਆਂ ਹਜਾਰਾਂ ਲੋਕਾਂ ਨੂੰ ਨਵੀਂ ਰੌਸ਼ਨੀ ਦਿੱਤੀ ਅਤੇ ਇਸ ਖੇਤਰ ਵਿਚ ਸਿਖ਼ਰਲਾ ਮੁਕਾਮ ਹਾਸਲ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਡਾ. ਦਲਜੀਤ ਸਿੰਘ ਦੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਹੈ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media