ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਸਦਭਾਵਨਾ ਦਲ ਦੇ ਮੁੱਖੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਹੈ ਕਿ ਸ਼ੋਸ਼ਲ
ਮੀਡੀਆ `ਤੇ ਵਾਇਰਲ ਹੋਈ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇਤਰਾਜ਼ਯੋਗ ਵੀਡੀਓ ਨਾਲ ਜਿੱਥੇ ਸਿੱਖ ਕੌਮ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਸਿੱਖ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੀਆਂ ਸੰਸਥਾਵਾਂ `ਤੇ ਵੀ ਮਾੜਾ ਪ੍ਰਭਾਵ ਪਿਆ ਹੈ। ਸਥਾਨਕ ਹੋਟਲ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਈ ਵਡਾਲਾ ਨੇ ਕਿਹਾ ਕਿ 1902 ਤੋਂ ਬਣੀ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਚੀਫ ਖਾਲਸਾ ਦੀਵਾਨ ਦੇ ਅਧੀਨ 46 ਹਰਕ੍ਰਿਸ਼ਨ ਪਬਲਿਕ ਸਕੂਲ, ਚਾਰ ਕਾਲਜ਼, ਦੋ ਹਸਪਤਾਲ, ਇੱਕ ਯਮੀਮਖਾਨਾ, ਦੋ ਬ੍ਰਿਧ ਘਰ, ਇੱੱਕ ਸਰਾਂ, ਇੱਕ ਪ੍ਰਚਾਰ ਵਿਦਿਆਲਾ ਆਦਿ ਜੋ ਸੰਸਥਾਵਾਂ ਚੱਲ ਰਹੀਆਂ ਹਨ। ਇਹਨਾਂ `ਤੇ ਚੱਢਾ ਦੀ ਇਸ ਕੋਝੀ ਹਰਕਤ ਨੇ ਕਾਲਾ ਧੱਬਾ ਲੱਗਾ ਦਿੱਤਾ ਹੈ। ਉਨਾਂ ਕਿਹਾ ਕਿ ਪ੍ਰਧਾਨ ਚੱਢਾ ਦੀ ਇਤਰਾਜ਼ਯੋਗ ਵੀਡੀਓ ਦਾ ਉਕਤ ਸੰਸਥਾਵਾਂ ‘ਚ ਵਿਦਿਆ ਪ੍ਰਾਪਤ ਕਰਨ ਵਾਲੇ ਬੱਚਿਆਂ `ਤੇ ਵੀ ਮਾੜਾ ਅਸਰ ਪਵੇਗਾ। ਭਾਈ ਵਡਾਲਾ ਨੇ ਕਿਹਾ ਕਿ ਸਿੱਖ ਸਦਭਾਵਨਾ ਦਲ ਵੱੱਲੋਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਅੱਜ ਵੀਰਵਾਰ ਨੂੰ ਸ਼ਿਕਾਇਤ ਪੱਤਰ ਦੇ ਕੇ ਚਰਨਜੀਤ ਸਿੰਘ ਚੱਢਾ ਨੂੰ ਕਾਨੂੰਨ ਮੁਤਾਬਿਕ ਹਰ ਹਾਲਤ ‘ਚ ਸਜ਼ਾ ਦਿਵਾਈ ਜਾਵੇਗੀ। ਇਸ ਮੌਕੇ ਭਾਈ ਇਕਬਾਲ ਸਿੰਘ, ਭਾਈ ਹਰਭੇਜ ਸਿੰਘ, ਭਾਈ ਗੁਰਪ੍ਰੀਤ ਸਿੰਘ, ਕਵਲਦੀਪ ਕੌਰ, ਸਖਵੰਤ ਸਿੰਘ ਭਾਈ ਸੁਖਪ੍ਰੀਤ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਗੁਰਚੇਤਨ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media