Monday, March 30, 2026

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਚੱਢਾ ਨੂੰ ਸ੍ਰੀ ਅਕਾਲ ਤਖਤ `ਤੇ ਤਲਬ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਡਾ. ਮਨਜੀਤ ਸਿੰਘ ਭੋਮਾ ਵਰਕਿੰਗ ਕਮੇਟੀ ਮੈਂਬਰ ਸ਼ੋ੍ਰਮਣੀ ਅਕਾਲੀ ਦਲ, ਜਥੇਬੰਦਕ Bhoma Manjit Sਸਕੱਤਰ ਸਰਬਜੀਤ ਸਿੰਘ ਸੋਹਲ, ਫੈਡਰੇਸ਼ਨ ਦੇ ਮੁੱਖ ਸਲਾਹਾਕਾਰ ਸਰਬਜੀਤ ਸਿੰਘ ਜੰਮੂ, ਸਲਾਹਾਕਾਰ ਸਤਨਾਮ ਸਿੰਘ ਕੰਡਾ, ਫੈਡਰੇਸ਼ਨ ਦੇ ਸਕੱਤਰ ਜਰਨਲ ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ, ਜਰਨਲ ਸਕੱਤਰ ਵਿਕਰਮ ਗੁਲਜਾਰ ਸਿੰਘ ਖੋਜਕੀਪੁਰ, ਸੀਨੀਅਰ ਫੈਡਰੇਸ਼ਨ ਆਗੂ ਕੁਲਦੀਪ ਸਿੰਘ ਮਜੀਠਾ ਇਕ ਸਾਂਝੇ ਬਿਆਨ ਵਿਚ ਕਿਹਾ ਜੋ ਨਾਮਵਰ ਧਾਰਮਿਕ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਅਤੇ ਉਨਾਂ ਦੇ ਸਕੂਲ ਦੀ ਮਹਿਲਾ ਪਿ੍ਰੰ੍ਰਸੀਪਲ ਦੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਇਤਰਾਜ਼ਯੋਗ ਵੀਡੀਓ ਸੰਬੰਧੀ ਅੱਜ ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਵਲੋਂ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਲਿਖੇ ਇਕ ਮੰਗ ਪੱਤਰ ਵਿਚ ਬੇਨਤੀ ਕੀਤੀ ਗਈ ਹੈ ਕਿ ਚੀਫ ਖਾਲਸਾ ਦੀਵਾਨ ਦੇ ਮੁਖੀ ਚਰਨਜੀਤ ਸਿੰਘ ਚੱਢਾ ਅਤੇ ਮਹਿਲਾ ਪਿੰ੍ਰਸੀਪਲ ਨੂੰ ਬਿਨਾ ਦੇਰੀ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਉਨਾਂ ਨੂੰ ਸਾਰੇ ਅਹੁਦਿਆਂ ਤੋਂ ਫਾਰਗ ਕਰਨ ਲਈ ਦਿਸ਼ਾ ਨਿਰਦੇਸ਼ ਚੀਫ ਖਾਲਸਾ ਦੀਵਾਨ ਨੂੰ ਦੇਣੇ ਚਾਹੀਦੇ ਹਨ ਅਤੇ ਇੰਨਾਂ ਨੂੰ ਪੰਥ ਵਿਚੋਂ ਛੇਕਣਾ ਚਾਹੀਦਾ ਹੈ।ਉਨਾਂ ਕਿਹਾ ਕਿ ਚੱਢਾ ਅਤੇ ਮਹਿਲਾ ਪ੍ਰਿੰਸੀਪਲ ਨੇ ਇਤਿਹਾਸਿਕ ਵਿਦਿਅਕ ਸੰਸਥਾ ਨੂੰ ਕਲੰਕਿਤ ਕਰਕੇ ਰੱਖ ਦਿਤਾ ਹੈ।ਉਨਾਂ ਕਿਹਾ ਕਿ ਚੱਢਾ ਦੀ ਬੇਨਾਮੀ ਜ਼ਾਇਦਾਦ ਦੀ ਵੀ ਪੰਜਾਬ ਸਰਕਾਰ ਨੂੰ ਵਿਜੀਲੈਂਸ ਪਾਸੋਂ ਜਾਂਚ ਕਰਵਾਉਣੀ ਚਾਹੀਦੀ ਹੈ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply