Friday, October 2, 2026

ਵਿਰਾਸਤੀ ਮਾਰਗ ਅਤੇ ਦਰਗਿਆਨਾ ਮੰਦਰ ਵਿਖੇ ਸਵੱਛਤਾ ਜਾਗਰੂਕਤਾ ਪ੍ਰੋਗਰਾਮ ਤਹਿਤ ਨੁੱਕੜ ਨਾਟਕ ਕਰਵਾਇਆ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਲੋਂ ਸਿਹਤ ਅਫਸਰ ਰਾਜੂ ਚੌਹਾਨ ਦੀ ਦੇਖ-ਰੇਖ ਹੇਠ ਸਵੱਛਤਾ ਜਾਗਰੂਕਤਾ ਪ੍ਰੋਗਰਾਮ ਤਹਿਤ ਦੋ ਅਲੱਗ PPN2712201707ਅਲੱਗ ਥਾਵਾਂ ਸ੍ਰੀ ਦਰਬਾਰ ਸਾਹਿਬ ਨੇੜਲੇ ਵਿਰਾਸਤੀ ਮਾਰਗ `ਚ ਪੈਂਦੇ ਚੌਕ ਧਰਮ ਸਿੰਘ ਮਾਰਕੀਟ ਅਤੇ ਦਰਗਿਆਨਾ ਮੰਦਰ ਨੇੜੇ ਅਜ਼ਾਦ ਭਗਤ ਸਿੰਘ ਵਿਰਾਸਤ ਮੰਚ ਵਲੋਂ ਨੁਕੱੜ ਨਾਟਕ ਕਰਵਾਇਆ ਗਿਆ, ਜਿਸ ਦੌਰਾਨ ਲੋਕਾਂ ਨੂੰ ਸ਼ਹਿਰ ਦੀ ਸਾਫ ਸਫਾਈ ਅਤੇ ਸਵੱਛਤਾ ਐਪ ਬਾਰੇ ਜਾਗਰੂਕ ਕੀਤਾ ਗਿਆ।ਨਾਟਕ ਦੇ ਕਲਾਕਾਰਾਂ ਨੇ ਬਹੁਤ ਹੀ ਭਾਵਪੂਰਤ ਤਰੀਕੇ ਨਾਲ ਨਾ ਸਿਰਫ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਗਲੀਆਂ, ਬਜਾਰਾਂ ਤੇ ਸੜਕਾਂ ਵਿੱਚ ਕੂੜਾ ਨਾ ਖਿਲਾਰਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ, ਬਲਕਿ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਵੀ ਦਿੱਤਾ।
ਇਸ ਮੌਕੇ ਨਗਰ ਨਿਗਮ ਦੇ ਚੀਫ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ, ਨਿਰਭੈਅ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਅਮਰ ਸਿੰਘ ਤੇ ਰਾਕੇਸ਼ ਮਰਵਾਹਾ, ਬਲਵਿੰਦਰ ਸਿੰਘ ਅਤੇ ਪੰਜਾਬ ਮਿਊਂਸੀਪਲ ਇਨਫਰਾ ਸਟਰੱਕਚਰ ਡਿਵੈਲਪਮੈਂਟ ਕੰਪਨੀ ਤੋਂ ਕਮਿਊਨਿਟੀ ਫੈਸਿਲੀਟੇਟਰ ਸ੍ਰੀਮਤੀ ਮਨਦੀਪ ਕੌਰ ਅਤੇ ਸੁਖਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ `ਚ ਯਾਤਰੂ, ਰਾਹਗੀਰ ਅਤੇ ਸ਼ਹਿਰੀ ਮੌਜੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply