Friday, October 2, 2026

ਅਧਿਆਪਕ ਜਗਜੀਤਪਾਲ ਨੇ 14ਵੀਂ ਵਾਰ ਖੂਨਦਾਨ ਕਰਕੇ ਬਚਾਈ ਕੀਮਤੀ ਜਾਨ

PPN2712201710ਸੰਦੌੜ, 27 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਵਿਖੇ ਸੇਵਾਵਾਂ ਨਿਭਾਅ ਰਹੇ ਅਧਿਆਪਕ ਜਗਜੀਤਪਾਲ ਸਿੰਂਘ ਘਨੌਰੀ ਜਿਥੇ ਅਧਿਆਪਨ ਸੇਵਾਵਾਂ ਦੇ ਵਿਚ ਇਕ ਆਦਰਸ਼ ਅਧਿਆਪਕ ਵਜੋਂ ਆਪਣੀ ਡਿਊਟੀ ਤੋਂ ਹਟ ਕੇ ਵਿਭਾਗ ਅਤੇ ਬੱਚਿਆਂ ਦੀ ਭਲਾਈ ਲਈ ਦਿਨ ਰਾਤ ਯਤਨਸ਼ੀਲ ਹਨ, ਉਥੇ ਸਮਾਜ ਸੇਵਾ ਅਤੇ ਮਾਨਵਤਾ ਦੀ ਸੇਵਾ `ਚ ਵੀ ਮੋਹਰੀ ਰੋਲ ਅਦਾ ਕਰ ਰਹੇ ਹਨ।ਅਧਿਆਪਕ ਮਹਿੰਦਰ ਪ੍ਰਤਾਪ ਨੇ ਦੱਸਿਆ ਕਿ ਜਗਜੀਤਪਾਲ ਸਿੰਘ ਘਨੌਰੀ ਵਲੋਂ ਇੱਕ ਨਿੱਜੀ ਹਸਪਤਾਲ ਵਿੱਚ ਜਿੰਦਗੀ ਅਤੇ ਮੌਤ ਦੇ ਨਾਲ ਲੜ ਰਹੇ ਮਰੀਜ਼ ਦੀ ਜਾਨ ਬਚਾਉਣ ਲਈ ਆਪਣਾ ਖੂਨਦਾਨ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਇਹਨਾਂ ਨੇ ਪਹਿਲਾ ਵੀ 13 ਵਾਰ ਆਪਣਾ ਖੂਨਦਾਨ ਕੀਤਾ ਹੈ।ਦੱਸਣਯੋਗ ਹੈ ਕਿ ਅਧਿਆਪਕ ਜਗਜੀਤਪਾਲ ਸਿੰਘ ਘਨੌਰੀ ਵਿਸੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਚਲਾਈ ਜਾ ਰਹੀ ਸੰਸਥਾ `ਰੌਸ਼ਨੀ` ਅਤੇ ਵਾਤਾਵਰਣ ਦੀ ਸੰਭਾਲ ਲਈ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ `ਪੰਛੀ ਪਿਆਰੇ` ਦੇ ਵੀ ਮੋਢੀ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply