Thursday, October 1, 2026

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ 31 ਮਾਰਚ ਤੱਕ ਵਧਾਈ

Kamaldeep Sanghaਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਲਾਭ ਮੁਹੱਈਆ ਕਰਵਾਉਣ ਸਬੰਧੀ ਯੋਜਨਾ ਦੀ ਪਾਲਿਸੀ ’ਚ 31 ਮਾਰਚ 2018 ਤੱਕ ਦਾ ਵਾਧਾ ਕੀਤਾ ਗਿਆ ਹੈ।ਇਸ ਯੋਜਨਾ ਅਧੀਨ ਲਾਭਪਾਤਰੀਆਂ ਨੂੰ 50,000 ਰੁਪਏ ਤੱਕ ਦਾ ਨਗਦੀ ਰਹਿਤ ਸਿਹਤ ਬੀਮਾ ਸੁਰੱਖਿਆ, 5 ਲੱਖ ਰੁਪਏ ਤੱਕ ਦਾ ਦੁਰਘਟਨਾ ’ਚ ਮੌਤ ਜਾਂ ਅਪੰਗਤਾ ਕਾਰਨ ਬੀਮਾ ਸੁਰੱਖਿਆ ਅਤੇ 5 ਲੱਖ ਰੁਪਏ ਤੱਕ ਦੇ ਅੱਗ ਕਾਰਨ ਹੋਏ ਨੁਕਸਾਨ ਲਈ ਬੀਮਾ ਸੁਰੱਖਿਆ ਦੇ ਲਾਭ ਦਿੱਤੇ ਜਾਂਦੇ ਹਨ।ਇਹ ਜਾਣਕਾਰੀ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ  ਦਿੱਤੀ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਮਿਲਣ ਵਾਲੇ ਲਾਭਾਂ ਦੀ ਮਿਆਦ ਹੁਣ 31 ਮਾਰਚ 2018 ਕਰ ਦਿੱਤੀ ਗਈ ਹੈ।ਉਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੇ ਨਵੇਂ ਕਾਰਡ ਨਹੀਂ ਬਣਨਗੇ ਜਿੰਨਾਂ ਦੇ ਕਾਰਡ ਬਣੇ ਹੋਏ ਹਨ, ਉਨਾਂ ਨੂੰ ਹੀ ਇਸ ਸਕੀਮ ਦਾ ਫਾਇਦਾ ਦਿੱਤਾ ਜਾਵੇਗਾ।ਉਨਾਂ ਦੱਸਿਆ ਕਿ ਇਸ ਕਾਰਡ ਨਾਲ ਲਾਭਪਾਤਰੀ ਸਰਕਾਰ ਵਲੋਂ ਅਧਿਸੂਚਿਤ ਹਸਪਤਾਲਾਂ ਤੋਂ ਸਲਾਨਾ 50 ਹਜਾਰ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾ ਸਕੇਗਾ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਯੋਜਨਾ ਦੀ ਪਾਲਿਸੀ ’ਚ ਕੀਤੇ ਵਾਧੇ ਬਾਰੇ ਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।ਉਨਾਂ ਦੱਸਿਆ ਕਿ ਲਾਭਪਾਤਰੀ ਵਿਭਾਗ ਦੀ ਵੈਬਸਾਇਟ ਅਤੇ ਟੋਲ ਫ੍ਰੀ ਨੰਬਰ 104 ਤੋਂ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply